07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਫ਼ਰੀਦਕੋਟ ਜ਼ਿਲ੍ਹੇ 'ਚ 9 ਨੂੰ ਲੱਗੇਗੀ ਕੌਮੀ ਲੋਕ ਅਦਾਲਤ- ਜ਼ਿਲ੍ਹਾ ਤੇ ਸੈਸ਼ਨ ਜੱਜ

Ad Position 21
No active advertisement
ਅਜੀਤ ਡੈਸਕ 03-04-2026
ਫ਼ਰੀਦਕੋਟ, 2 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸੰਜੀਵ ਜੋਸ਼ੀ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫ਼ਰੀਦਕੋਟ ਦੀ ਅਗਵਾਈ ਹੇਠ ਮਿਤੀ 9 ਮਈ 2026 ਨੂੰ ਕੌਮੀ ਲੋਕ ਅਦਾਲਤ ਦਾ ਜ਼ਿਲ੍ਹਾ ਕਚਹਿਰੀਆਂ ਫ਼ਰੀਦਕੋਟ ਅਤੇ ਸਬ-ਡਵੀਜਨ ਜੈਤੋ ਵਿਖੇ ਕੀਤਾ ਜਾਵੇਗਾ | ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ 'ਝਗੜੇ ਮੁਕਾਓ ਤੇ ਪਿਆਰ ਵਧਾਓ ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਨਿਆਂ ਪਾਓ' ਤਹਿਤ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿਚ ਸ਼ਿਕਾਇਤਾਂ / ਪਟੀਸ਼ਨਾਂ, ਐਮ. ਏ. ਸੀ. ਟੀ. ਕਲੇਮ ਪਟੀਸ਼ਨ ਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟਰੈਫਿਕ ਚਲਾਨ, ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐਫ਼. ਆਈ. ਆਰ, ਐਨ. ਆਈ. ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ ਤੇ ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕਰਵਾ ਕੇ ਵੱਧ ਤੋਂ ਵੱਧ ਫ਼ਾਇਦਾ ਲੈਣ ਅਤੇ ਆਪਣੇ ਸਮੇਂ ਤੇ ਪੈਸੇ ਦੀ ਬੱਚਤ ਕਰਨ | ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 9 ਮਈ 2026 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਏਕ ਆਸ ਆਸ਼ਰਮ ਸੇਵਾ ਸੁਸਾਇਟੀ ਵਿਖੇ ਬਜ਼ੁਰਗਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਸਰਕਾਰ ਨੁਕਸਾਨੀਆਂ ਫ਼ਸਲਾਂ ਦੀ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਵੇ-ਗੁਰਦਰਸ਼ਨ ਸਿੰਘ
Ad Position 24