07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 03-04-2026
ਫ਼ਰੀਦਕੋਟ, 2 ਅਪ੍ਰੈਲ (ਸਰਬਜੀਤ ਸਿੰਘ)-ਭਾਰਤੀ ਕਮਿਊਨਿਸਟ ਪਾਰਟੀ ਵਲੋਂ ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਭਵਨ ਵਿਖੇ ਪਾਵਰਕਾਮ ਪੈਨਸ਼ਨਰ ਆਗੂ ਹਰਪਾਲ ਸਿੰਘ ਮਚਾਕੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪਾਰਟੀ ਦੇ ਕੌਮੀ ਕੌਂਸਲ ਦੇ ਮੈਂਬਰ ਹਰਦੇਵ ਅਰਸ਼ੀ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕਠਪੁਤਲੀ ਬਣ ਕੇ ਭਾਰਤ ਦੀ ਪ੍ਰਵਾਣਿਤ ਵਿਦੇਸ਼ ਨੀਤੀ ਨੂੰ ਮਿੱਟੀ ਵਿਚ ਰੋਲ ਕੇ ਰੱਖ ਦਿੱਤਾ ਹੈ | ਉਨ੍ਹਾਂ ਕਿਹਾ ਕਿ ਤੇਲ ਊਰਜਾ ਦਾ ਮੁੱਖ ਸੋਮਾ ਹੈ, ਜਿਸ ਉੱਪਰ ਕਬਜ਼ਾ ਕਰਨ ਲਈ ਟਰੰਪ ਵਲੋਂ ਥੋਪੀ ਗਈ ਜੰਗ ਦਾ ਸੰਤਾਪ ਸਾਰੇ ਸੰਸਾਰ ਦੇ ਲੋਕਾਂ ਨੂੰ ਤੇਲ ਅਤੇ ਰਸੋਈ ਗੈਸ ਦੀ ਸਪਲਾਈ ਵਿਚ ਵਿਘਨ ਤੇ ਮਹਿੰਗਾਈ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ | ਉਨ੍ਹਾਂ ਮੀਟਿੰਗ ਦੌਰਾਨ ਭਾਰਤੀ ਕਮਿਊਨਿਸਟ ਪਾਰਟੀ ਫ਼ਰੀਦਕੋਟ ਦੀ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਨੇ ਇਕ ਮਤਾ ਪਾਸ ਕਰਕੇ ਅਮਰੀਕਨ ਸਾਮਰਾਜ ਤੇ ਉਸ ਦੀ ਸ਼ਹਿ 'ਤੇ ਇਜ਼ਰਾਈਲੀ ਜੰਗਬਾਜ਼ ਵਲੋਂ ਇਰਾਨ 'ਤੇ ਥੋਪੀ ਨਿਹੱਕੀ ਜੰਗ ਕਾਰਨ ਹੋ ਰਹੀ ਭਾਰੀ ਤਬਾਹੀ ਤੇ ਜਾਨ-ਮਾਲ ਦੇ ਨੁਕਸਾਨ ਉੱਪਰ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਤੁਰੰਤ ਜੰਗਬੰਦੀ ਦੀ ਮੰਗ ਕੀਤੀ ਹੈ | ਪੰਜਾਬ ਰਾਜ ਬਾਰੇ ਗੱਲ ਕਰਦਿਆਂ ਕਾਮਰੇਡ ਹਰਦੇਵ ਅਰਸੀ ਨੇ ਕਿਹਾ ਕਿ ਪੰਜਾਬ ਵਿਚ ਅਮਨ ਕਾਨੂੰਨ ਦੀ ਸਥਿਤੀ ਦਿਨੋਂ ਦਿਨ ਨਿੱਘਰ ਰਹੀ ਹੈ | ਭਗਵੰਤ ਮਾਨ ਸਰਕਾਰ ਵਲੋਂ ਪੰਜਾਬ ਪੁਲਿਸ ਨੂੰ ਖੁੱਲ੍ਹੀ ਛੁੱਟੀ ਦੇ ਕੇ ਪੁਲਿਸ ਰਾਜ ਵਿਚ ਤਬਦੀਲ ਕੀਤਾ ਜਾ ਰਿਹਾ ਹੈ | ਮੀਟਿੰਗ ਦੌਰਾਨ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਨਿਰਣਾ ਲਿਆ ਗਿਆ | ਮੀਟਿੰਗ ਦੌਰਾਨ ਦੱਸਿਆ ਗਿਆ ਕਿ 7 ਅਤੇ 8 ਅਪ੍ਰੈਲ ਨੂੰ ਅਜੇ ਭਵਨ, ਚੰਡੀਗੜ੍ਹ ਵਿਖੇ ਪਾਰਟੀ ਦੀ ਸੂਬਾ ਕੌਂਸਲ ਦੀ ਹੋ ਰਹੀ ਮੀਟਿੰਗ ਦੌਰਾਨ ਅਗਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ | ਮੀਟਿੰਗ ਦੌਰਾਨ ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਕਾਮਰੇਡ ਗੁਰਨਾਮ ਸਿੰਘ ਮਾਨੀ ਸਿੰਘ ਵਾਲਾ, ਪੈਨਸ਼ਨਰ ਆਗੂ ਅਤੇ ਕਾਰਜਕਾਰੀ ਜ਼ਿਲ੍ਹਾ ਸਕੱਤਰ ਪ੍ਰੇਮ ਚਾਵਲਾ, ਗੁਰਚਰਨ ਸਿੰਘ ਮਾਨ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ ਦੇ ਆਗੂ ਵੀਰ ਸਿੰਘ ਕੰਮੇਆਣਾ ਤੇ ਗੋਰਾ ਪਿਪਲੀ, ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਖਜਿੰਦਰ ਸਿੰਘ ਤੂੰਬੜਭੰਨ, ਪੈਨਸ਼ਨਰ ਆਗੂ ਇੰਦਰਜੀਤ ਸਿੰਘ ਗਿੱਲ, ਪ੍ਰਦੀਪ ਸਿੰਘ ਬਰਾੜ, ਪਿ੍ੰਸੀਪਲ ਗੁਰਦੀਪ ਕੌਰ ਬਰਾੜ, ਗੁਰਦੀਪ ਸਿੰਘ ਦੀਪ ਸਿੰਘ ਵਾਲਾ ਅਤੇ ਬਲਕਾਰ ਸਿੰਘ ਸਹੋਤਾ ਆਦਿ ਨੇ ਵੀ ਆਪਣੇ ਆਪਣੇ ਵਿਚਾਰ ਪ੍ਰਗਟ ਕੀਤੇ |
Ad Position 22
No active advertisement
ਪਿਛਲੀ ਖ਼ਬਰ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਗਲੀ ਖ਼ਬਰ ਏਕ ਆਸ ਆਸ਼ਰਮ ਸੇਵਾ ਸੁਸਾਇਟੀ ਵਿਖੇ ਬਜ਼ੁਰਗਾਂ ਨੂੰ ਰਾਸ਼ਨ ਵੰਡਿਆ
Ad Position 24