ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਅਜੀਤ ਡੈਸਕ
03-04-2026
ਫ਼ਰੀਦਕੋਟ, 2 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਸਰਦਾਰਨੀ ਗੁਰਦੇਵ ਕੌਰ ਦੇ ਪਤੀ, ਐਡਵੋਕੇਟ ਸੰਦੀਪ ਸਿੰਘ ਧਾਲੀਵਾਲ ਰਾਜ ਸੂਚਨਾ ਕਮਿਸ਼ਨ ਪੰਜਾਬ ਤੇ ਵਿਕਰਮਜੀਤ ਸਿੰਘ ਧਾਲੀਵਾਲ ਕੈਨੇਡਾ ਦੇ ਸਤਿਕਾਰਯੋਗ ਪਿਤਾ ਕਰਮ ਸਿੰਘ ਧਾਲੀਵਾਲ ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ | ਬੀਤੀ ਸ਼ਾਮ ਰਾਜ ਸਭਾ ਮੈਂਬਰ ਸੰਜੈ ਸਿੰਘ ਉਨ੍ਹਾਂ ਦੇ ਗ੍ਰਹਿ ਵਿਖੇ ਆਏ ਤੇ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸੇ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਸਿਹਤ ਮੰਤਰੀ ਡਾ. ਬਲਬੀਰ ਸਿੰਘ, ਕੈਬਨਿਟ ਮੰਤਰੀ ਰਵਜੋਤ ਸਿੰਘ ਅਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਧਾਲੀਵਾਲ ਦੇ ਅਕਾਲ ਚਲਾਣੇ 'ਤੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ |