ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬ ਸਰਕਾਰ ਨੇ ਸਿਹਤ ਯੋਜਨਾਵਾਂ ਨਾਲ ਲੋਕਾਂ ਦਾ ਦਿਲ ਜਿੱਤਿਆ-ਮਿੰਟੂ ਗਿੱਲ <br/>

Ad Position 21
No active advertisement
ਅਜੀਤ ਡੈਸਕ 05-04-2026
ਕੋਟਕਪੂਰਾ, 4 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਣਾਈ ਗਈ ਸਿਹਤ ਵਿਵਸਥਾ ਨੇ ਆਮ ਆਦਮੀ ਦੀਆਂ ਜ਼ਿੰਦਗੀ ਬਦਲ ਕੇ ਰੱਖ ਦਿੱਤੀ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿਚ ਇਕ ਅਸਲੀ ਸਿਹਤ ਇਨਕਲਾਬ ਲਿਆਂਦਾ ਹੈ, ਜਿਸ ਦੀ ਹਰ ਪਾਸਿਓਾ ਭਰਵੀਂ ਸ਼ਲਾਘਾ ਹੋ ਰਹੀ ਹੈ | ਇਹ ਪ੍ਰਗਟਾਵਾ ਕੋਟਕਪੂਰਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਆਗੂ ਮਿੰਟੂ ਗਿੱਲ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ 990 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਇਨ੍ਹਾਂ ਉਪਰ ਰੋਜ਼ਾਨਾ ਲਗਪਗ 70 ਹਜ਼ਾਰ ਮਰੀਜ਼ ਇਲਾਜ ਲਈ ਆ ਰਹੇ ਹਨ | ਇੱਥੇ 107 ਤਰ੍ਹਾਂ ਦੀਆਂ ਦਵਾਈਆਂ ਅਤੇ 47 ਡਾਇਗਨੋਸਟਿਕ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ | ਮਿੰਟੂ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਮਿਲ ਰਿਹਾ ਹੈ | 65 ਲੱਖ ਪਰਿਵਾਰਾਂ ਲਈ ਹੈਲਥ ਕਾਰਡ ਜਾਰੀ ਹੋ ਰਹੇ ਹਨ ਅਤੇ ਇਸ ਵਿਚੋਂ 30 ਲੱਖ ਤੋਂ ਵੱਧ ਸਿਹਤ ਕਾਰਡ ਵੰਡੇ ਜਾ ਚੁੱਕੇ ਹਨ | ਹੁਣ ਤੱਕ 25 ਲੱਖ ਲਾਭਪਾਤਰੀ ਰਜਿਸਟਰਡ ਹੋ ਚੁੱਕੇ ਹਨ ਅਤੇ 1.6 ਲੱਖ ਤੋਂ ਵੱਧ ਲੋਕ ਇਸ ਯੋਜਨਾ ਤਹਿਤ ਇਲਾਜ ਕਰਵਾ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ, ਮਾਮਲਾ ਦਰਜ <br/> ਅਗਲੀ ਖ਼ਬਰ ਅੰਬੇਡਕਰ ਮਿਸ਼ਨ ਭਾਰਤ ਮੋਗਾ ਯੂਨਿਟ ਦੀ ਮੀਟਿੰਗ
Ad Position 24
No active advertisement