ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 05-04-2026
ਫ਼ਰੀਦਕੋਟ, 4 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਤੋਂ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਨਵੀਂ ਦਾਣਾ ਮੰਡੀ ਫ਼ਰੀਦਕੋਟ ਵਿਖੇ ਮੌਜੂਦ ਸਨ ਤਾਂ ਤਰਸੇਮ ਸਿੰਘ ਉਰਫ਼ ਸਨੀ ਪੁੱਤਰ ਉਜਾਗਰ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਆਧਾਰ 'ਤੇ ਕਾਬੂ ਕਰਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 5 ਗ੍ਰਾਮ ਹੈਰੋਇਨ ਸਮੇਤ ਪਾਰਦਰਸ਼ੀ ਲਿਫ਼ਾਫ਼ਾ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਦੁਕਾਨ 'ਤੇ ਭੁੱਲੇ ਸੋਨੇ ਦੇ ਗਹਿਣੇ ਕੀਤੇ ਵਾਪਸ <br/> ਅਗਲੀ ਖ਼ਬਰ ਨਸ਼ੇ ਦਾ ਸੇਵਨ ਕਰਦੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24
No active advertisement