ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੁੱਖ ਮੰਤਰੀ ਦੀ ਜੈਤੋ ਆਮਦ ਸੰਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਅਮੋਲਕ ਸਿੰਘ ਤੇ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 05-04-2026
ਜੈਤੋ, 4 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਜੈਤੋ ਦਾਣਾ ਮੰਡੀ ਵਿਖੇ ਆਮਦ ਦੇ ਮੱਦੇਨਜ਼ਰ ਅੱਜ ਵਿਧਾਇਕ ਜੈਤੋ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ | ਮੀਟਿੰਗ ਦੌਰਾਨ ਸਮਾਗਮ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੱਲ੍ਹ ਜੈਤੋ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਉਪਰੰਤ ਦਾਣਾ ਮੰਡੀ ਵਿਚ ਵੱਡੇ ਇੱਕਠ ਨੂੰ ਸੰਬੋਧਨ ਕਰਨਗੇ | ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਸੁਰੱਖਿਆ, ਟਰੈਫਿਕ ਪ੍ਰਬੰਧ, ਸਫ਼ਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਯਕੀਨੀ ਬਣਾਉਣ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ, ਚੇਅਰਮੈਨ ਮਾਰਕੀਟ ਕਮੇਟੀ ਜੈਤੋ ਲਛਮਣ ਸਿੰਘ ਭਗਤੂਆਣਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਜੈਤੋ ਵਿਕਰਮਜੀਤ, ਐਸ.ਡੀ.ਐਮ ਕੋਟਕਪੂਰਾ ਸੁਖਰਾਜ ਸਿੰਘ ਢਿੱਲੋਂ, ਡੀ.ਆਰ.ਓ ਲਵਪ੍ਰੀਤ ਕੌਰ, ਸਿਵਲ ਸਰਜਨ ਡਾ. ਪਰਵਜੀਤ ਸਿੰਘ, ਐਡਵੋਕੇਟ ਹਰਸਿਮਰਨ ਮਲਹੋਤਰਾ, ਗੁਬਿੰਦਰ ਵਾਲੀਆ, ਧਰਮਜੀਤ ਰਾਮੇਆਣਾ, ਨਰਿੰਦਰ ਰਾਮੇਆਣਾ, ਐਕਸੀਅਨ ਨਵੀਨ ਗੜਵਾਲ, ਐਮ.ਈ. ਰਾਕੇਸ਼ ਕੰਬੋਜ, ਐਕਸੀਅਨ ਸੀਵਰੇਜ ਬੋਰਡ ਸ਼ਮਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਚਿਹਰਿਆਂ ਤੋਂ ਰੌਣਕ ਉਡਾਈ <br/> ਅਗਲੀ ਖ਼ਬਰ ਪਿੰਡ ਭੁੱਟੀਵਾਲਾ ਦੇ 2 ਨੌਜਵਾਨ ਕਾਰ ਦੀ ਦਰੱਖ਼ਤ ਨਾਲ ਹੋਈ ਟੱਕਰ 'ਚ ਗੰਭੀਰ ਜ਼ਖ਼ਮੀ <br/>
Ad Position 24
No active advertisement