ਕੋਟਕਪੂਰਾ, 4 ਅਪ੍ਰੈਲ (ਮੋਹਰ ਸਿੰਘ ਗਿੱਲ)-ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਪਾਰਟੀ ਦਫ਼ਤਰ ਨੇੜੇ ਬੀ.ਡੀ.ਪੀ.ਓ.ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਦੌਰਾਨ ਕੋਟਕਪੂਰਾ ਸ਼ਹਿਰ ਨਿਵਾਸੀਆਂ ਸਮੇਤ ਸਮੁੱਚੇ ਹਲਕੇ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਉਨ੍ਹਾਂ ਲੋਕਾਂ ਵਲੋਂ ਉਠਾਈਆਂ ਗਈਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਬਿਨ੍ਹਾਂ ਕਿਸੇ ਝਿਜਕ ਦੇ ਸਰਕਾਰ ਤੱਕ ਪਹੁੰਚਾਉਣ |