ਬਾਜਾਖਾਨਾ, 4 ਅਪ੍ਰੈਲ (ਜਗਦੀਪ ਸਿੰਘ ਗਿੱਲ)-ਵਿਧਾਨ ਸਭਾ ਹਲਕਾ ਜੈਤੋ ਵਿਖੇ ਵਿਧਾਇਕ ਅਮੋਲਕ ਸਿੰਘ ਦੀ ਅਗਵਾਈ ਹੇਠ 5 ਅਪ੍ਰੈਲ ਨੂੰ ਹੋਣ ਵਾਲੀ ਰੈਲੀ ਵਿਚ ਜਾਣ ਲਈ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਸਮੇਲ ਸਿੰਘ ਢਿੱਲੋਂ ਮੈਂਬਰ ਬਲਾਕ ਸੰਮਤੀ, ਇਕਬਾਲ ਸਿੰਘ ਡੋਡ ਪ੍ਰਧਾਨ ਟਰੱਕ ਯੂਨੀਅਨ ਬਾਜਾਖਾਨਾ, ਕੁਲਦੀਪ ਸਿੰਘ ਗਿੱਲ ਸਰਪੰਚ ਡੋਡ, ਨਿਰਮਲ ਸਿੰਘ ਮੰਟਾ ਪ੍ਰਧਾਨ ਸਹਿਕਾਰੀ ਸਭਾ ਬਾਜਾਖਾਨਾ, ਮੈਂਗਲ ਸਿੰਘ ਢਿੱਲੋਂ ਮੀਤ ਪ੍ਰਧਾਨ ਸਹਿਕਾਰੀ ਸਭਾ ਬਾਜਾਖਾਨਾ, ਮਾਸਟਰ ਪਰਮਜੀਤ ਸਿੰਘ ਬਰਾੜ, ਹਰਜੀਤ ਸਿੰਘ ਬਰਾੜ, ਅਮਨਦੀਪ ਸਿੰਘ ਅਮਨਾ ਅਤੇ ਕਲਦੀਪ ਸਿੰਘ ਢਿੱਲੋਂ ਨੇ ਕਰਦਿਆਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਦੇਖਦੇ ਹੋਏ ਆਮ ਲੋਕਾਂ ਵਲੋਂ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਨÏਜਵਾਨਾਂ ਨੂੰ 65 ਹਜ਼ਾਰ ਸਰਕਾਰੀ ਨÏਕਰੀਆਂ ਦਿੱਤੀਆਂ ਗਈਆਂ ਅਤੇ 18 ਸਾਲ ਤੋਂ ਉੱਪਰ ਦੀਆਂ ਮਹਿਲਾਵਾਂ ਨੂੰ 1000 ਤੇ 1500 ਦੇਣ ਦੀ ਜਲਦ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਕਰਕੇ ਮਹਿਲਾਵਾਂ ਵਿਚ ਵੀ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਵਿਧਾਇਕ ਅਮੋਲਕ ਸਿੰਘ ਵਲੋਂ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ | ਉਨ੍ਹਾਂ ਹਲਕਾ ਜੈਤੋ ਦੇ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 5 ਅਪ੍ਰੈਲ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਚਾਰ ਸੁਣਨ |