ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪੰਜਾਬੀ ਨਾਟਕ 'ਤੂੰ ਅਗਲਾ ਵਰਕਾ ਫ਼ੋਲ' ਦਾ ਮੰਚਨ ਕੱਲ੍ਹ

Ad Position 21
No active advertisement
ਅਜੀਤ ਡੈਸਕ 05-04-2026
ਫ਼ਰੀਦਕੋਟ, 4 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਸੰਸਥਾਪਕ ਸਵ: ਇੰਦਰਜੀਤ ਸਿੰਘ ਖਾਲਸਾ ਨੂੰ ਸਮਰਪਿਤ ਲੋਕ ਰੰਗ ਮੰਚ (ਰਜਿ:) ਫ਼ਰੀਦਕੋਟ ਵਲੋਂ ਪੰਜਾਬੀ ਨਾਟਕ 'ਤੂੰ ਅਗਲਾ ਵਰਕਾ ਫ਼ੋਲ' ਮਿਤੀ 6 ਅਪ੍ਰੈਲ 2026 ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਖੇਡਿਆ ਜਾ ਰਿਹਾ ਹੈ | ਮੰਚ ਦੇ ਅਹੁਦੇਦਾਰ ਅਮਨਦੀਪ ਲੱਕੀ ਨੇ ਦੱਸਿਆ ਕਿ ਲੇਖਕ, ਅਦਾਕਾਰ ਅਤੇ ਨਿਰਦੇਸ਼ਕ ਸਾਹਿਬ ਸਿੰਘ ਚੰਡੀਗੜ੍ਹ ਵਲੋਂ ਲਿਖਿਆ ਤੇ ਨਿਰਦੇਸ਼ਤ ਨਾਟਕ 'ਤੂੰ ਅਗਲਾ ਵਰਕਾ ਫੋਲ' ਵਿਦੇਸ਼ਾਂ ਅਤੇ ਦੇਸ਼ ਦੇ ਵੱਖ-ਵੱਖ ਕੋਣਿਆਂ 'ਚ ਨਾਟ ਪ੍ਰੇਮੀਆਂ ਵਲੋਂ ਬੇਹੱਦ ਪਸੰਦ ਕੀਤਾ ਗਿਆ ਹੈ | ਸਮਾਗਮ 'ਚ ਨਾਮਵਰ ਸ਼ਾਇਰ ਡਾ. ਦੇਵਿੰਦਰ ਸੈਫ਼ੀ ਸਵ. ਇੰਦਰਜੀਤ ਸਿੰਘ ਖਾਲਸਾ ਦੀਆਂ ਕਲਾਤਮਕ ਰੁਚੀਆਂ ਬਾਰੇ ਵਿਚਾਰ ਸਾਂਝੇ ਕਰਨਗੇ | ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਢੁੱਡੀ ਦੇ ਅੱਵਲ ਵਿਦਿਆਰਥੀ ਸਨਮਾਨਿਤ <br/> ਅਗਲੀ ਖ਼ਬਰ ਧਾਰਮਿਕ ਸਮਾਰੋਹ ਕਰਵਾ ਕੇ ਨਵੇਂ ਵਿੱਦਿਅਕ ਸੈਸ਼ਨ ਦਾ ਆਗਾਜ਼ <br/>
Ad Position 24
No active advertisement