ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਧਾਲੀਵਾਲ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>

Ad Position 21
No active advertisement
ਅਜੀਤ ਡੈਸਕ 05-04-2026
ਫ਼ਰੀਦਕੋਟ, 4 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਮੈਂਬਰ ਗੁਰਦੇਵ ਕੌਰ ਦੇ ਪਤੀ, ਐਡਵੋਕੇਟ ਸੰਦੀਪ ਸਿੰਘ ਧਾਲੀਵਾਲ ਰਾਜ ਸੂਚਨਾ ਕਮਿਸ਼ਨਰ ਪੰਜਾਬ ਅਤੇ ਪ੍ਰਵਾਸੀ ਭਾਰਤੀ ਵਿਕਰਮਜੀਤ ਸਿੰਘ ਧਾਲੀਵਾਲ ਕੈਨੇਡਾ ਦੇ ਸਤਿਕਾਰਯੋਗ ਪਿਤਾ ਸ: ਕਰਮ ਸਿੰਘ ਧਾਲੀਵਾਲ ਦੇ ਦੇਹਾਂਤ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਫ਼ਰੀਦਕੋਟ ਦੇ ਇੰਚਾਰਜ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਧਾਲੀਵਾਲ ਦੇ ਗ੍ਰਹਿ ਵਿਖੇ ਪਰਮਬੰਸ ਸਿੰਘ ਰੋਮਾਣਾ ਨੇ ਉਨ੍ਹਾਂ ਦੇ ਗੁਆਂਢੀ ਹੋਣ ਦੇ ਨਾਤੇ ਸ: ਧਾਲੀਵਾਲ ਦੀਆਂ ਯਾਦਾਂ ਨੂੰ ਪਰਿਵਾਰ ਨਾਲ ਸਾਂਝਾ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਜਿੱਥੇ ਪਰਿਵਾਰ ਨੂੰ ਘਾਟਾ ਪਿਆ ਉਥੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਸ: ਕਰਮ ਸਿੰਘ ਧਾਲੀਵਾਲ ਨਮਿਤ ਅੰਤਿਮ ਅਰਦਾਸ ਮਿਤੀ 5 ਅਪ੍ਰੈਲ 2026 ਦਿਨ ਐਤਵਾਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਸਿਰਸੜੀ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ <br/> ਅਗਲੀ ਖ਼ਬਰ ਜੈਤੋ 'ਚ ਮੁੱਖ ਮੰਤਰੀ ਦੀ ਫ਼ੇਰੀ ਨੌਜਵਾਨਾਂ 'ਚ ਨਵਾਂ ਉਤਸ਼ਾਹ ਭਰੇਗੀ-ਹਰਸਿਮਰਨ ਮਲਹੋਤਰਾ <br/>
Ad Position 24
No active advertisement