01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਵਿਧਾਨ ਸਭਾ ਹਲਕਾ ਜੈਤੋ ਲਈ ਅੱਜ ਦਾ ਦਿਨ ਭਾਗਾਂ ਭਰਿਆ-ਵਿਧਾਇਕ ਅਮੋਲਕ ਸਿੰਘ <br/>

Ad Position 21
No active advertisement
ਅਜੀਤ ਡੈਸਕ 05-04-2026
ਜੈਤੋ, 4 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ)-ਵਿਧਾਨ ਸਭਾ ਹਲਕਾ ਜੈਤੋ ਦੇ ਲੋਕਾਂ ਲਈ ਅੱਜ ਦਾ ਦਿਨ ਭਾਗਾਂ ਭਰਿਆ ਕਰਾਰ ਦਿੰਦਿਆਂ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਲਕੇ ਵਿਚ ਆਮਦ ਇਤਿਹਾਸਕ ਮਹੱਤਵ ਰੱਖਦੀ ਹੈ | ਉਨ੍ਹਾਂ ਕਿਹਾ ਕਿ ਇਹ ਮੌਕਾ ਸਿਰਫ਼ ਇਕ ਸਰਕਾਰੀ ਦੌਰਾ ਨਹੀਂ, ਸਗੋਂ ਇਲਾਕੇ ਦੇ ਸਰਵਪੱਖੀ ਵਿਕਾਸ ਵੱਲ ਇਕ ਨਵੀਂ ਸ਼ੁਰੂਆਤ ਹੈ | ਜਿਸ ਨਾਲ ਲੋਕਾਂ ਦੀਆਂ ਲੰਬੇ ਸਮੇਂ ਤੋਂ ਜੁੜੀਆਂ ਉਮੀਦਾਂ ਨੂੰ ਨਵਾਂ ਆਕਾਰ ਮਿਲੇਗਾ | ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖੁਸ਼ਨਸੀਬ ਮੰਨਦੇ ਹਨ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕੋਈ ਮੌਜੂਦਾ ਮੁੱਖ ਮੰਤਰੀ ਸਿੱਧੇ ਤੌਰ 'ਤੇ ਹਲਕੇ ਦੇ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ, ਉਨ੍ਹਾਂ ਦਾ ਮੌਕੇ 'ਤੇ ਹੀ ਹੱਲ ਲੱਭਣ ਲਈ ਪਹੁੰਚ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਦੀ ਜ਼ਮੀਨੀ ਪੱਧਰ 'ਤੇ ਕੰਮ ਕਰਨ ਦੀ ਨੀਤੀ ਅਤੇ ਲੋਕ-ਕੇਂਦਰਿਤ ਸੋਚ ਦਾ ਪਤਾ ਲੱਗਦਾ ਹੈ | ਉਨ੍ਹਾਂ ਕਿਹਾ ਕਿ ਪਹਿਲੀ ਵਾਰ 2022 'ਚ ਹਲਕਾ ਜੈਤੋ ਦੇ ਲੋਕਾਂ ਨੇ ਉਨ੍ਹਾਂ ਨੂੰ ਵਿਧਾਇਕ ਚੁੱਣਿਆ ਸੀ ਹੁਣ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਉਹ ਲੋਕਾਂ ਦੇ ਵਿਸ਼ਵਾਸ ਨੂੰ ਬਰਕਾਰਰ ਰੱਖਣ ਲਈ ਜੈਤੋ ਲਈ ਨਵੀਂ ਪਿ੍ਤ ਪਾਈ ਜਾਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਸ ਫੇਰੀ ਦੌਰਾਨ ਹਲਕਾ ਜੈਤੋ ਲਈ ਕਈ ਵੱਡੇ ਵਿਕਾਸੀ ਪ੍ਰੋਜੈਕਟਾਂ ਦੀਆਂ ਘੋਸ਼ਣਾਵਾਂ ਹੋਣ ਦੀ ਪੂਰੀ ਉਮੀਦ ਹੈ | ਇਨ੍ਹਾਂ ਵਿਚ ਸਿੱਖਿਆ ਸੰਸਥਾਵਾਂ ਦਾ ਆਧੁਨੀਕਕਰਨ ਅਤੇ ਸਿਹਤ ਸਹੂਲਤਾਂ ਵਿਚ ਵਾਧਾ ਸ਼ਾਮਿਲ ਹਨ | ਇਸ ਦੇ ਨਾਲ-ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਅਤੇ ਉਦਯੋਗਿਕ ਵਿਕਾਸ ਨੂੰ ਪ੍ਰੋਤਸਾਹਨ ਦੇਣ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ | ਵਿਧਾਇਕ ਅਮੋਲਕ ਸਿੰਘ ਨੇ ਦੱਸਿਆ ਕਿ ਹਲਕੇ ਵਿਚ ਕਈ ਅਜਿਹੀਆਂ ਸਮੱਸਿਆਵਾਂ ਹਨ ਜੋ ਲੰਬੇ ਸਮੇਂ ਤੋਂ ਅਣਸੁਲਝੀਆਂ ਰਹੀਆਂ ਹਨ, ਪਰ ਮੌਜੂਦਾ ਸਰਕਾਰ ਵਲੋਂ ਉਨ੍ਹਾਂ ਦੇ ਹੱਲ ਲਈ ਢੁੱਕਵੇਂ ਕਦਮ ਚੁੱਕੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਇਹ ਫੇਰੀ ਇਨ੍ਹਾਂ ਮਸਲਿਆਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਨੂੰ ਹੋਰ ਤੇਜ਼ੀ ਦੇਵੇਗੀ ਅਤੇ ਲੋਕਾਂ ਨੂੰ ਜ਼ਮੀਨੀ ਪੱਧਰ 'ਤੇ ਰਾਹਤ ਮਿਲੇਗੀ | ਲੋਕਾਂ ਵਿਚ ਮੁੱਖ ਮੰਤਰੀ ਨੂੰ ਸੁਣਨ ਲਈ ਭਾਰੀ ਉਤਸ਼ਾਹ ਹੈ ਅਤੇ ਵੱਡੀ ਗਿਣਤੀ ਵਿਚ ਲੋਕਾਂ ਦੇ ਰੈਲੀ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ |

Ad Position 22
No active advertisement
ਪਿਛਲੀ ਖ਼ਬਰ ਦੋਦਾ ਵਿਖੇ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਨੂੰ ਲੋਕ ਵਿਕਾਸ ਪੁਰਸ਼ ਵਜੋਂ ਦੇਖ ਰਹੇ ਹਨ : ਡਾ. ਲਛਮਣ ਭਗਤੂਆਣਾ <br/>
Ad Position 24
No active advertisement