02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-04-2026
ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਤੇ ਇਲਾਕਾ ਨਿਵਾਸੀਆਂ ਵਲੋਂ ਦਿੱਤੇ ਸਹਿਯੋਗ ਸਦਕਾ ਸਥਾਨਕ ਕੱਚਾ ਥਾਂਦੇਵਾਲਾ ਰੋਡ ਸਥਿਤ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਭਵਨ ਵਿਖੇ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਇਸ ਸਮੇਂ ਪਾਠ ਦੇ ਭੋਗ ਉਪਰੰਤ ਭਵਨ ਦੇ ਹੈੱਡ ਗ੍ਰੰਥੀ ਭਾਈ ਰਛਪਾਲ ਸਿੰਘ ਬਾਵਾ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਟਾਂਕ ਕਸ਼ੱਤਰੀ ਸਭਾ ਦੇ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਕਿਹਾ ਕਿ ਗੁਰੂਘਰ ਵਿਖੇ ਨਤਮਸਤਕ ਹੋਣ ਨਾਲ ਜੋ ਮਨ ਨੂੰ ਸ਼ਾਂਤੀ ਮਿਲਦੀ ਹੈ, ਉਹ ਕੋਈ ਹੋਰ ਕੰਮ ਕਰਨ ਨਾਲ ਨਹੀ ਮਿਲਦੀ | ਉਨ੍ਹਾਂ ਸਾਰੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਭਾ ਵਲੋਂ ਸਮਾਗਮ ਦੇ ਮੁੱਖ ਪ੍ਰਬੰਧਕ ਸੋਹਣ ਸਿੰਘ ਤੇ ਬੀਬੀ ਸਰਬਜੀਤ ਕੌਰ ਨੂੰ ਬਾਬਾ ਨਾਮਦੇਵ ਦਰਬਾਰ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਸਮਾਗਮ ਪਰਿਵਾਰ ਵਲੋਂ ਆਪਣੇ ਪਿਤਾ ਸਵ. ਕਸ਼ਮੀਰ ਸਿੰਘ ਤੇ ਮਾਤਾ ਮਹਿੰਦਰ ਕੌਰ ਦੀ ਮਿੱਠੀ ਯਾਦ 'ਚ ਕਰਵਾਇਆ ਗਿਆ | ਅੰਤ ਵਿਚ ਸੰਗਤਾਂ ਨੂੰ ਲੰਗਰ ਵਰਤਾਇਆ ਗਿਆ | ਇਸ ਮੌਕੇ ਸਕੱਤਰ ਸੁਖਦਰਸ਼ਨ ਸਿੰਘ ਤੱਗੜ, ਖ਼ਜ਼ਾਨਚੀ ਦਰਸ਼ਨ ਸਿੰਘ ਮੱਲਣ, ਸੀਨੀਅਰ ਮੀਤ ਪ੍ਰਧਾਨ ਨੱਥਾ ਸਿੰਘ ਢਿੱਲੋਂ, ਨਾਮਦੇਵ ਦਰਬਾਰ ਦੇ ਮੁੱਖ ਸੇਵਾਦਾਰ ਗੁਰਜੀਤ ਸਿੰਘ ਪੱਪਾ, ਸਲਾਹਕਾਰ ਮਲਕੀਤ ਸਿੰਘ ਸਰਾਂ, ਦਫ਼ਤਰ ਇੰਚਾਰਜ ਸੁਖਮੰਦਰ ਸਿੰਘ ਬੇਦੀ, ਮੀਤ ਪ੍ਰਧਾਨ ਰਛਪਾਲ ਸਿੰਘ ਟੀਟਾ, ਬਲਦੇਵ ਸਿੰਘ ਤੱਗੜ, ਭਜਨ ਸਿੰਘ ਤੱਗੜ, ਅੰਗਰੇਜ਼ ਸਿੰਘ ਤੱਗੜ, ਮਲਕੀਤ ਸਿੰਘ ਖ਼ਾਲਸਾ, ਸੁਖਵਿੰਦਰਪਾਲ ਸਿੰਘ, ਹਰਮਨਦੀਪ ਸਿੰਘ, ਤਰਸੇਮ ਸਿੰਘ ਤੱਗੜ, ਗੁਰਪ੍ਰੀਤ ਸਿੰਘ ਪੁਰਬਾ, ਕਰਨ ਕੁਮਾਰ, ਜਸਵੀਰ ਸਿੰਘ ਚਹਿਲ, ਜੰਗੀਰ ਸਿੰਘ ਫ਼ੌਜੀ ਤੋਂ ਇਲਾਵਾ ਪਵਨਜੀਤ ਕੌਰ, ਰਮਨਦੀਪ ਕੌਰ, ਸੁਨੀਤਾ ਰਾਣੀ, ਪਰਮਿੰਦਰ ਕੌਰ, ਸੁਰਜੀਤ ਕੌਰ, ਦਵਿੰਦਰ ਕੌਰ ਰਿੰਕੂ, ਹਰਜੀਤ ਕੌਰ, ਖ਼ੁਸ਼ਪ੍ਰੀਤ ਕੌਰ, ਸੋਨਮ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਭਾਸ਼ ਸਿੰਘ ਕਾਲੀ ਚੁੱਘ ਦਾ ਦਿਹਾਂਤ, ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ <br/> ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਵਲੋਂ 75 ਮੁਲਾਜ਼ਮ ਸਰਟੀਫ਼ਿਕੇਟ ਤੇ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ <br/>
Ad Position 24
No active advertisement