ਗਿੱਦੜਬਾਹਾ, 4 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਅੱਜ ਨਵੇਂ ਅਕਾਦਮਿਕ ਸੈਸ਼ਨ ਦੇ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ | ਇਸ ਮੌਕੇ ਮਾਲਵਾ ਸਕੂਲ ਮੈਨੇਜਮੈਂਟ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਅਤੇ ਸੀਨੀਅਰ ਵਕੀਲ ਗੁਰਮੀਤ ਮਾਨ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਪਿ੍ੰਸੀਪਲ ਕਰਨਲ ਸੁਧਾਂਸ਼ੂ ਆਰੀਆ (ਰਿਟਾ.) ਅਤੇ ਵਾਈਸ ਪਿ੍ੰਸੀਪਲ ਜਸਬੀਰ ਸਿੰਘ ਬਰਾੜ ਨੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਸੈਸ਼ਨ ਲਈ ਵਿਦਿਆਰਥੀਆਂ ਤੇ ਸਟਾਫ਼ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਸਮੂਹ ਵਿਦਿਆਰਥੀ ਤੇ ਸਟਾਫ਼ ਇਸ ਗੱਲ ਦਾ ਪ੍ਰਣ ਕਰਦੇ ਹਨ ਕਿ ਇਸ ਨਵੇਂ ਵਿਦਿਅਕ ਵਰ੍ਹੇ ਵਿਚ ਵੀ ਸਕੂਲ ਦਾ ਨਾਂਅ ਹਰ ਖੇਤਰ ਵਿਚ ਬੁਲੰਦੀ 'ਤੇ ਲੈ ਕੇ ਜਾਣਗੇ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਅਗਲੀ ਜ਼ਿੰਦਗੀ ਵਿਚ ਕਾਮਯਾਬ ਹੋਣ ਲਈ ਹਰ ਪ੍ਰਕਾਰ ਦੀ ਸਿੱਖਿਆ ਸਕੂਲ ਵਲੋਂ ਮੁਹੱਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ |