ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਵਿਚ ਸੜਕ ਸੁਰੱਖਿਆ 'ਤੇ ਵੱਡੇ ਪੱਧਰ 'ਤੇ ਕੰਮ ਕਰ ਰਹੀ ਮੁਕਤੀਸਰ ਵੈੱਲਫ਼ੇਅਰ ਕਲੱਬ (ਰਜਿ.) ਨੈਸ਼ਨਲ ਅਵਾਰਡੀ ਸੰਸਥਾ ਦੇ ਸਮਾਜ ਸੇਵਾ ਦੇ ਕੰਮਾਂ ਨੂੰ ਦੇਖਦੇ ਹੋਏ ਅੱਜ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਸੜਕ ਸੁਰੱਖਿਆ ਵਲੋਂ ਜ਼ਿਲ੍ਹਾ ਪੁਲਿਸ ਹੈੱਡ ਕੁਆਰਟਰ ਵਿਖੇ ਸੰਸਥਾ ਦੇ ਵੱਖ-ਵੱਖ ਮੈਂਬਰਾਂ ਲਈ ਪ੍ਰਸੰਸਾ ਪੱਤਰ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਜੀ ਨੂੰ ਭੇਜੇ ਗਏ | ਅੱਜ ਇਹ ਪ੍ਰਸੰਸਾ ਪੱਤਰ ਡੀ.ਐੱਸ.ਪੀ. ਹਰਜੀਤ ਸਿੰਘ ਵਲੋਂ ਵੱਖ-ਵੱਖ ਸਮਾਜ ਸੇਵੀਆਂ ਨੂੰ ਵੰਡੇ ਗਏ | ਇਸ ਮੌਕੇੇ ਇੰਸਪੈਕਟਰ ਰਜਨੀ ਬਾਲਾ, ਰੀਡਰ ਡੀ.ਐੱਸ.ਪੀ. ਜਸਪਾਲ ਸਿੰਘ, ਪ੍ਰਭਜੋਤ ਕੌਰ ਹਾਜ਼ਰ ਸਨ | ਇਸ ਦੌਰਾਨ ਸੰਸਥਾ ਦੇ ਪ੍ਰਧਾਨ ਤੇ ਪੰਜਾਬ ਰਾਜ ਸੜਕ ਸੁਰੱਖਿਆ ਸਲਾਹਕਾਰ ਕਮੇਟੀ ਦੇ ਮੈਂਬਰ ਜਸਪ੍ਰੀਤ ਸਿੰਘ ਛਾਬੜਾ ਨੇ ਕਿਹਾ ਕਿ ਜਨਵਰੀ ਮਹੀਨੇ ਦੌਰਾਨ ਸੜਕ ਸੁਰੱਖਿਆ 'ਤੇ ਵੱਡੇ ਪੱਧਰ 'ਤੇ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਨ ਵਾਲੇ ਵਿਅਕਤੀਆਂ ਦੇ ਨਾਵਾਂ ਦੀ ਸਿਫ਼ਾਰਸ਼ ਡੀ.ਜੀ.ਪੀ. ਸੜਕ ਸੁਰੱਖਿਆ ਨੂੰ ਭੇਜੀ ਗਈ ਸੀ | ਇਸ ਦੌਰਾਨ ਜਸਪ੍ਰੀਤ ਸਿੰਘ ਛਾਬੜਾ, ਡਾ. ਵਿਜੇ ਬਜਾਜ, ਸ਼ਮਸ਼ੇਰ ਸਿੰਘ, ਜੋਗਿੰਦਰ ਸਿੰਘ, ਦੀਪਾਂਸ਼ੂ ਕੁਮਾਰ, ਦੀਪਾਂਸ਼ੂ ਮੈਨੀ, ਨਵਦੀਪ ਸਿੰਘ, ਮਨਿੰਦਰ ਸਿੰਘ, ਬਿਕਰਮਜੀਤ ਸਿੰਘ, ਨਰੇਸ਼ ਕਾਂਤੀ, ਅਜੇ ਪਾਸੀ, ਮਨਦੀਪ ਖੁਰਾਣਾ, ਮਦਨ ਲਾਲ, ਰਜਿੰਦਰ ਪ੍ਰਸ਼ਾਦ ਗੁਪਤਾ, ਜਸਪਾਲ ਸਿੰਘ, ਸ਼ਮਿੰਦਰ ਬਤਰਾ, ਵਾਸੂ ਸੋਨੀ, ਈਸ਼ਾਨ ਕੁਮਾਰ, ਸਤਿੰਦਰ ਕੁਮਾਰ, ਲਵਲੀ ਗਿਰਦਰ, ਆਯੂਸ਼ ਕੁਮਾਰ ਆਦਿ ਨੂੰ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਬ ਇੰਸਪੈਕਟਰ ਸੁਖਦੇਵ ਸਿੰਘ, ਏ.ਐੱਸ.ਆਈ. ਗੁਰਜੰਟ ਸਿੰਘ, ਏ.ਐੱਸ.ਆਈ. ਗੁਰਬਚਨ ਸਿੰਘ, ਯਾਦਵਿੰਦਰ ਸਿੰਘ, ਗੁਰਲਾਲ ਸਿੰਘ, ਮਨਦੀਪ ਸਿੰਘ, ਗੁਰਵਿੰਦਰ ਸਿੰਘ, ਜਸਵੰਤ ਸਿੰਘ, ਮਲਕੀਤ ਸਿੰਘ, ਸੁਖਜਿੰਦਰ ਸਿੰਘ ਆਦਿ ਮੁਲਾਜ਼ਮਾਂ ਦੇ ਨਾਵਾਂ ਦੀ ਵੀ ਸਿਫ਼ਾਰਸ਼ ਡੀ.ਜੀ.ਪੀ. ਸੜਕ ਸੁਰੱਖਿਆ ਪੰਜਾਬ ਨੂੰ ਭੇਜ ਕੇ ਇਨ੍ਹਾਂ ਨੂੰ ਪਹਿਲਾ ਦਰਜਾ ਸ਼੍ਰੇਣੀ ਸਰਟੀਫ਼ਿਕੇਟ ਦਿਵਾਏ ਗਏ | ਡੀ.ਐੱਸ.ਪੀ. ਹਰਜੀਤ ਸਿੰਘ ਨੇ ਕਿਹਾ ਕਿ ਇਹ ਸੰਸਥਾ ਕਈ ਸਾਲਾਂ ਤੋਂ ਸੜਕ ਸੁਰੱਖਿਆ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ |