ਮਲੋਟ, 4 ਅਪ੍ਰੈਲ (ਪਾਟਿਲ)-ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਬੀਤੇ ਦਿਨੀਂ ਪ੍ਰਧਾਨ ਰਾਮ ਸਿੰਘ ਆਰੇਵਾਲਾ ਦੇ ਗ੍ਰਹਿ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੀਟਿੰਗ ਵਿਚ ਗੋਲਡੀ ਭੁੱਲਰ ਦੀ ਅਗਵਾਈ ਵਿਚ ਭਰਵਾਂ ਇਕੱਠ ਦੇਖਣ ਨੂੰ ਮਿਲਿਆ | ਇਸ ਮੌਕੇ ਨਗਰ ਕੌਂਸਲ ਚੋਣਾਂ ਦੀਆ ਤਿਆਰੀਆਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਕਾਲੀ ਦਲ ਦੇ ਗੜ੍ਹ ਰਹੇ ਪੁਲ ਪਾਰ ਖੇਤਰ ਵਿਚ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਵਲੋਂ ਸੁਝਾਅ ਤੇ ਨਿਰਦੇਸ਼ ਦਿੱਤੇ ਗਏ | ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਸ਼ੋਕ ਬਜਾਜ ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ |