ਮਲੋਟ, 4 ਅਪ੍ਰੈਲ (ਪਾਟਿਲ)-ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਮਿਸ਼ਨ ਮਲੋਟ ਤੇ ਗੁਰਦੁਆਰਾ ਭਾਈ ਜਗਤਾ ਜੀ ਮਲੋਟ ਦੀ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਸ਼ਖ਼ਸੀਅਤ ਮਹੰਤ ਬਾਬਾ ਕਾਹਨ ਸਿੰਘ ਜੀ ਗੋਨਿਆਣਾ ਦੀ ਸਰਪ੍ਰਸਤੀ ਹੇਠ ਅੱਖਾਂ ਦਾ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਕੈਂਪ ਦੀ ਸ਼ੁਰੂਆਤ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ, ਜਸਦੇਵ ਸਿੰਘ ਸੰਧੂ ਕੌਂਸਲਰ, ਪ੍ਰਧਾਨ ਤੁਲਸਾ ਸਿੰਘ, ਪ੍ਰਧਾਨ ਹਰਦਿਆਲ ਸਿੰਘ, ਪ੍ਰਧਾਨ ਚਰਨਜੀਤ ਸਿੰਘ ਖ਼ਾਲਸਾ, ਪ੍ਰਧਾਨ ਸਵਰਨ ਸਿੰਘ ਸੋਹਲ ਤੇ ਸੇਵਾਦਾਰ ਹਰਦੀਪ ਸਿੰਘ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ | ਕੈਂਪ ਦੌਰਾਨ ਅੱਖਾਂ ਦੇ ਮਾਹਰ ਡਾ. ਸੰਦੀਪ ਕੁਮਾਰ ਗੁਪਤਾ ਦੀ ਟੀਮ ਵਲੋਂ ਮਰੀਜ਼ਾਂ ਦੀ ਤਸੱਲੀਬਖ਼ਸ਼ ਜਾਂਚ ਕੀਤੀ ਗਈ | ਡਾ. ਗਿੱਲ ਨੇ ਦੱਸਿਆ ਕਿ ਲਗਪਗ 250 ਮਰੀਜ਼ਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿਚੋਂ ਕਰੀਬ 40 ਮਰੀਜ਼ਾਂ ਨੂੰ ਚਿੱਟੇ ਮੋਤੀਏ ਦੇ ਆਪ੍ਰੇਸ਼ਨ ਲਈ ਚੁਣਿਆ ਗਿਆ | ਇਹ ਆਪ੍ਰੇਸ਼ਨ 5 ਅਪ੍ਰੈਲ ਦਿਨ ਐਤਵਾਰ ਸਵੇਰੇ 8 ਵਜੇ ਏਕਜੋਤ ਅੱਖਾਂ ਦਾ ਹਸਪਤਾਲ ਸੁਰਜਾ ਰਾਮ ਮਾਰਕੀਟ ਮਲੋਟ ਵਿਖੇ ਕੀਤੇ ਜਾਣਗੇ ਅਤੇ ਮਰੀਜ਼ਾਂ ਨੂੰ ਮੁਫ਼ਤ ਲੈਂਜ਼ ਤੇ ਦਵਾਈਆਂ ਦਿੱਤੀਆਂ ਜਾਣਗੀਆਂ | ਕੈਂਪ ਦੌਰਾਨ ਕਮੇਟੀ ਵਲੋਂ ਡਾਕਟਰਾਂ ਦੀ ਟੀਮ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਦਿੱਲੀ ਲੈਬਾਰਟਰੀ ਤੇ ਅੰਗਰੇਜ਼ ਲੈਬਾਰਟਰੀ ਦੇ ਸੰਚਾਲਕ ਅੰਗਰੇਜ਼ ਸਿੰਘ ਵਲੋਂ ਬਲੱਡ ਸ਼ੂਗਰ ਤੇ ਬਲੱਡ ਪ੍ਰੈਸ਼ਰ ਦੇ ਟੈੱਸਟ ਮੁਫ਼ਤ ਕੀਤੇ ਗਏ | ਇਸ ਮੌਕੇ ਸਮਾਜ ਸੇਵੀ ਹਰਭਜਨ ਸਿੰਘ, ਜਸਵਿੰਦਰ ਸਿੰਘ ਵਾਲੀਆ, ਮਾਸਟਰ ਬਲਦੇਵ ਸਿੰਘ ਸਾਹੀਵਾਲ, ਪ੍ਰਧਾਨ ਗੁਰਦੇਵ ਸਿੰਘ, ਬਾਬਾ ਸਤਨਾਮ ਸਿੰਘ, ਰਾਮ ਸਿੰਘ, ਰੇਸ਼ਮ ਸਿੰਘ, ਬਲਵੀਰ ਚੰਦ, ਹਰਦੀਪ ਸਿੰਘ, ਪ੍ਰਧਾਨ ਤੁਲਸਾ ਸਿੰਘ, ਪ੍ਰਧਾਨ ਹਰਦਿਆਲ ਸਿੰਘ, ਜਸਦੇਵ ਸਿੰਘ ਸੰਧੂ ਐੱਮ.ਸੀ., ਪ੍ਰਧਾਨ ਸਵਰਨ ਸਿੰਘ, ਮਾਸਟਰ ਹਰਜਿੰਦਰ ਸਿੰਘ, ਰਾਜਨ ਖੁਰਾਣਾ ਤੋਂ ਇਲਾਵਾ ਮਿਸ਼ਨ ਦੇ ਮੈਂਬਰ ਅਤੇ ਕਮੇਟੀ ਦੇ ਅਹੁਦੇਦਾਰ ਹਾਜ਼ਰ ਸਨ |