02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਮੱਥਾ ਟੇਕਿਆ <br/>

Ad Position 21
No active advertisement
ਅਜੀਤ ਡੈਸਕ 05-04-2026
ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਲੋਂ ਨਵੇਂ ਵਿੱਦਿਅਕ ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਕੀਤੀ ਗਈ | ਇਸ ਮੌਕੇ ਸਕੂਲ ਦੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਨਤਮਸਤਕ ਕਰਵਾਇਆ ਗਿਆ | ਨਵੇਂ ਅਕਾਦਮਿਕ ਸਾਲ ਦੀ ਸਫਲਤਾ ਲਈ ਵਿਦਿਆਰਥੀਆਂ ਅਤੇ ਸਟਾਫ਼ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਅਰਦਾਸ ਕੀਤੀ | ਪਹਿਲੀ ਤੋਂ ਅੱਠਵੀਂ ਜਮਾਤ ਦੇ ਬੱਚੇ ਇਸ ਧਾਰਮਿਕ ਯਾਤਰਾ ਨੂੰ ਲੈ ਕੇ ਬਹੁਤ ਖ਼ੁਸ਼ ਨਜ਼ਰ ਆਏ | ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਸਰਵਣ ਕੀਤਾ ਅਤੇ ਗੁਰੂ ਘਰ ਦੀ ਮਰਯਾਦਾ ਬਾਰੇ ਜਾਣਕਾਰੀ ਪ੍ਰਾਪਤ ਕੀਤੀ | ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਆਪਣੀ ਵਿਰਾਸਤ ਅਤੇ ਅਧਿਆਤਮਿਕਤਾ ਨਾਲ ਜੋੜਨਾ ਹੈ | ਸਾਰਿਆਂ ਨੇ ਬਹੁਤ ਹੀ ਖ਼ੁਸ਼ੀ ਭਰੇ ਮਨ ਨਾਲ ਪ੍ਰਮਾਤਮਾ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਦੇ ਹੋਏ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ 'ਤੇ ਲਾਈਨਮੈਨ ਨੂੰ ਮੋਟਰਸਾਈਕਲ ਨਾਲ ਕੀਤਾ ਸਨਮਾਨਿਤ <br/> ਅਗਲੀ ਖ਼ਬਰ ਜੀਂਦੜਾ ਸੰਸਥਾ ਦਾ ਪੰਜਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>
Ad Position 24
No active advertisement