02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹਾਂ ਕਿਸਾਨ ਰੈਲੀ ਮੋਗਾ ਵਿਖੇ 10 ਅਪ੍ਰੈਲ ਨੂੰ -ਪੰਡੋਰੀ ਲੱਖੋਵਾਲ <br/>

Ad Position 21
No active advertisement
ਅਜੀਤ ਡੈਸਕ 05-04-2026
ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਗੁਰਦੁਆਰਾ ਸਾਹਿਬ ਪਿੰਡ ਫ਼ਤਿਹਗੜ੍ਹ ਕੋਰੋਟਾਣਾ ਵਿਖੇ ਹੋਈ | ਮੀਟਿੰਗ 'ਚ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਸੂਬਾ ਮੀਤ ਪ੍ਰਧਾਨ ਮੋਹਨ ਸਿੰਘ ਜੀਂਦੜਾ, ਸੂਬਾ ਆਗੂ ਹਰਨੇਕ ਸਿੰਘ ਫ਼ਤਿਹਗੜ੍ਹ, ਬਲਕਰਨ ਸਿੰਘ ਢਿੱਲੋਂ ਪ੍ਰੈੱਸ ਸਕੱਤਰ, ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ, ਸੂਬਾ ਆਗੂ ਇਕਬਾਲ ਸਿੰਘ ਗਲੋਟੀ, ਸੂਬਾ ਆਗੂ ਗੁਰਜੰਟ ਸਿੰਘ ਗਗੜਾ, ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਚੋਟੀਆਂ ਖ਼ੁਰਦ, ਪਿਸ਼ੋਰਾ ਸਿੰਘ ਬਲਾਕ ਪ੍ਰਧਾਨ ਵਿਸ਼ੇਸ਼ ਤੌਰ 'ਤੇ ਪਹੁੰਚੇ | ਮੀਟਿੰਗ ਦੌਰਾਨ ਵਿਚਾਰ ਚਰਚਾ ਕਰਦੇ ਹੋਏ ਬਲਾਕ ਪ੍ਰਧਾਨ ਜਸਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮਹਾਂ ਕਿਸਾਨ ਰੈਲੀ ਫ਼ਿਰੋਜ਼ਪੁਰ ਰੋਡ ਵਿੰਡਸਰ ਪੈਲੇਸ ਮੋਗਾ ਵਿਚ 10 ਅਪ੍ਰੈਲ ਨੂੰ ਹੋ ਰਹੀ ਹੈ ਜਿਸ ਵਿਚ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਤੋਂ ਇਲਾਵਾ ਰਾਸ਼ਟਰੀ ਆਗੂ ਯੁੱਧਵੀਰ, ਡਾ. ਪਿਆਰੇ ਲਾਲ ਗਰਗ, ਡਾ. ਅਮਰਦੀਪ ਸਿੰਘ ਚੀਮਾ, ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਸੰਬੋਧਨ ਕਰਨਗੇ ਤੇ ਇਸ ਰੈਲੀ ਦੌਰਾਨ ਵੱਡੀ ਗਿਣਤੀ ਕਿਸਾਨ ਆਗੂ ਪਹੁੰਚ ਰਹੇ ਹਨ | ਇਸ ਮੌਕੇ ਕੁਲਵੰਤ ਸਿੰਘ ਮੁੰਡੀ ਜਮਾਲ, ਮੇਜਰ ਸਿੰਘ ਸ਼ਾਹ ਵਾਲਾ, ਅਰਬੇਲ ਸਿੰਘ, ਆਤਮਾ ਸਿੰਘ, ਜਗਤਾਰ ਸਿੰਘ, ਚਮਕੌਰ ਸਿੰਘ ਗਗੜਾ, ਪ੍ਰਕਾਸ਼ ਸਿੰਘ, ਬਲਦੇਵ ਸਿੰਘ, ਬੂਟਾ ਸਿੰਘ, ਨਛੱਤਰ ਸਿੰਘ, ਰੇਸ਼ਮ ਸਿੰਘ, ਓਕਾਰ ਸਿੰਘ, ਸੁਖਦੇਵ ਸਿੰਘ, ਗੁਰਮੇਲ ਸਿੰਘ, ਬਰਾੜ ਸਿੰਘ, ਬਲਵੰਤ ਸਿੰਘ, ਟਹਿਲ ਸਿੰਘ, ਜਗਦੇਵ ਸਿੰਘ, ਜਗਸੀਰ ਸਿੰਘ, ਕਰਮਜੀਤ ਸਿੰਘ, ਨੰਬਰਦਾਰ ਅੰਮਿ੍ਤਪਾਲ ਸਿੰਘ ਤੇ ਵੱਡੀ ਗਿਣਤੀ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਲੌਸਮਜ਼ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਦਾ ਨਵੇਂ ਸੈਸ਼ਨ ਦੀ ਆਰੰਭਤਾ 'ਤੇ ਸਵਾਗਤ ਅਗਲੀ ਖ਼ਬਰ ਸੇਵਾ ਮੁਕਤੀ 'ਤੇ ਲਾਈਨਮੈਨ ਨੂੰ ਮੋਟਰਸਾਈਕਲ ਨਾਲ ਕੀਤਾ ਸਨਮਾਨਿਤ <br/>
Ad Position 24
No active advertisement