ਕੋਟਕਪੂਰਾ, 4 ਅਪ੍ਰੈਲ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਬਲਾਕ ਫ਼ਰੀਦਕੋਟ ਦੀ ਨਵੀਂ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੀਟਿੰਗ ਦੀ ਅਗਵਾਈ ਬਲਾਕ ਪ੍ਰਧਾਨ ਬੋਹੜ ਸਿੰਘ ਖਾਰਾ ਨੇ ਕੀਤੀ | ਮੀਟਿੰਗ 'ਚ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸੁਰਜੀਤ ਸਿੰਘ, ਮੇਘ ਸਿੰਘ ਖਾਰਾ ਸੀਨੀਅਰ ਮੀਤ ਪ੍ਰਧਾਨ ਅਤੇ ਚਮਕੌਰ ਸਿੰਘ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ | ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਚਰਚਾ ਕੀਤੀ ਗਈ | ਉਪਰੰਤ ਕਮੇਟੀ ਦਾ ਗਠਨ ਸਰਬਸੰਮਤੀ ਨਾਲ ਕੀਤਾ ਗਿਆ | ਇਕਾਈ ਪ੍ਰਧਾਨ ਸ਼ੁਭਮ ਮਲਿਕ, ਜਨਰਲ ਸਕੱਤਰ ਹਰਵਿੰਦਰ ਸਿੰਘ, ਸੰਗਠਨ ਸਕੱਤਰ ਗੁਰਪਿਆਰ ਸਿੰਘ, ਪ੍ਰੈਸ ਸਕੱਤਰ ਹਰਮਨ, ਸੀਨੀਅਰ ਮੀਤ ਪ੍ਰਧਾਨ ਜਸਪਿੰਦਰ ਸਿੰਘ, ਮੁੱਖ ਸਲਾਹਕਾਰ ਜਤਿੰਦਰ ਸਿੰਘ ਅਤੇ ਮੈਂਬਰ ਜਗਸੀਰ ਸਿੰਘ ਅਤੇ ਅੰਮਿ੍ਤਪਾਲ ਸਿੰਘ ਨੂੰ ਲਿਆ ਗਿਆ | ਨਵੀਂ ਚੁਣੀ ਗਈ ਟੀਮ ਨੇ ਜਥੇਬੰਦੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਭਰੋਸਾ ਦਿਵਾਇਆ |