02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਮੁੱਖ ਮੰਤਰੀ ਜੈਤੋ 'ਚ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ-ਵਿਧਾਇਕ ਅਮੋਲਕ ਸਿੰਘ <br/>

Ad Position 21
No active advertisement
ਅਜੀਤ ਡੈਸਕ 05-04-2026
ਜੈਤੋ, 4 ਅਪ੍ਰੈਲ (ਗੁਰਮੀਤਪਾਲ ਰੋੜੀਕਪੂਰਾ, ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ | ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਲੋਂ ਦਿੱਤੀ ਗਈ | ਵਿਧਾਇਕ ਅਮੋਲਕ ਸਿੰਘ ਨੇ ਦੱਸਿਆ ਕਿ ਜੈਤੋ ਸ਼ਹਿਰ ਵਿਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਲਗਪਗ 12 ਕਰੋੜ ਰੁਪਏ ਦੀ ਲਾਗਤ ਨਾਲ ਡੀ.ਆਈ.ਕੇ-7 ਪਾਈਪ ਰਾਈਜਿੰਗ ਮੇਨ ਪਾਉਣ ਦਾ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ, ਜਿਸ ਨਾਲ ਡਰੇਨਜ ਅਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਦਾ ਢੁੱਕਵਾਂ ਹੱਲ ਨਿਕਲੇਗਾ | ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਜੈਤੋ ਅਧੀਨ ਕਰੀਬ 5 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿਚ ਇੰਟਰਲਾਕਿੰਗ ਟਾਇਲਾਂ ਲਗਾਉਣ, ਰੋਡ ਗਲੀ ਚੈਂਬਰਾਂ ਦੀ ਉਸਾਰੀ, ਸੜਕਾਂ ਦੀ ਸੁਧਾਰ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਸਥਾਪਨਾ ਵਰਗੇ ਕਈ ਵਿਕਾਸੀ ਕੰਮ ਕੀਤੇ ਜਾ ਰਹੇ ਹਨ | ਇਸ ਤੋਂ ਇਲਾਵਾ ਹਿਮਤਪੁਰਾ ਬਸਤੀ ਵਿਚ ਕਾਨਫ਼ਰੈਂਸ ਹਾਲ ਦੇ ਨਿਰਮਾਣ ਦੀ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਕਮਿਊਨਟੀ ਹੈਲਥ ਸੈਂਟਰ ਜੈਤੋ ਨੂੰ 30 ਬੈਡ ਤੋਂ ਵਧਾ ਕੇ 50 ਬੈਡ ਕਰਨ ਲਈ ਲਗਪਗ 8 ਕਰੋੜ ਰੁਪਏ ਦੀ ਲਾਗਤ ਨਾਲ ਅਪਗਰੇਡ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ | ਵਿਧਾਇਕ ਨੇ ਕਿਹਾ ਕਿ ਪੁਰਾਣੇ ਸ਼ਹਿਰ ਵਿਚ ਪਾਣੀ ਦੀਆਂ ਜ਼ਰਜਰ ਲਾਈਨਾਂ ਨੂੰ ਬਦਲਣ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 3.01 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਆਗੂਮੇਨਟੇਸ਼ਨ ਅਤੇ ਰੀਹੈਬਲੀਟੇਸ਼ਨ ਪ੍ਰਾਜੈਕਟ ਵੀ ਲਾਗੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਵੀਆਂ ਡਿਸਟਰੀਬਿਊਸ਼ਨ ਲਾਈਨਾਂ ਅਤੇ ਘਰਾਂ ਨੂੰ ਨਵੇਂ ਕਨੈਕਸ਼ਨ ਦਿੱਤੇ ਜਾਣਗੇ | ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਜੈਤੋ ਵਿਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ, ਜੋ ਨੌਜਵਾਨਾਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ | ਅੰਤ ਵਿਚ ਵਿਧਾਇਕ ਅਮੋਲਕ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਜੈਤੋ ਹਲਕੇ ਵਿਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਜਾਰੀ ਹਨ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਪੁਲਿਸ ਧੂਰੀ ਨੂੰ ਮਿਲੀ ਅਣਪਛਾਤੀ ਲਾਸ਼ ਅਗਲੀ ਖ਼ਬਰ ਪਿੰਡ ਕੋਟਲੀ ਅਬਲੂ ਵਿਖੇ ਭਾਰੀ ਗੜੇਮਾਰੀ-ਕਣਕ ਦੀ ਫ਼ਸਲ ਨੂੰ ਵੱਡਾ ਨੁਕਸਾਨ <br/>
Ad Position 24
No active advertisement