20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਐਚ.ਐਸ. ਹਾਈ ਸਕੂਲ ਵਿਖੇ ਲਿਖਣ ਅਭਿਆਸ ਸਮਾਗਮ

Ad Position 21
No active advertisement
ਅਜੀਤ ਡੈਸਕ 06-04-2026
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਐਚ.ਐਸ. ਹਾਈ ਸਕੂਲ ਵਿਚ ਨੰਨ੍ਹੇ-ਮੁੰਨ੍ਹੇ ਬੱਚਿਆਂ ਲਈ ਸਮਾਗਮ ਉਤਸ਼ਾਹ ਤੇ ਰੌਣਕ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਬੱਚਿਆਂ ਨੇ ਆਪਣੇ ਸਿੱਖਿਆ ਦੇ ਸਫ਼ਰ ਦੀ ਸ਼ੁਰੂਆਤ ਕੀਤੀ ਤੇ ਪਹਿਲੀ ਵਾਰ ਲਿਖਣ ਦੀ ਰਸਮ ਅਦਾ ਕੀਤੀ | ਸਕੂਲ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ, ਸਮਨ ਬਰਾੜ ਤੇ ਅਨਮੋਲ ਬਰਾੜ ਤੇ ਸਕੂਲ ਦੇ ਪਿ੍ੰਸੀਪਲ ਵਿਪਨ ਕੁਮਾਰ ਨੇ ਵੀ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਮਿਹਨਤ ਤੇ ਲਗਨ ਨਾਲ ਹਰ ਵਿਦਿਆਰਥੀ ਆਪਣੇ ਜੀਵਨ 'ਚ ਕਾਮਯਾਬੀ ਹਾਸਿਲ ਕਰ ਸਕਦਾ ਹੈ | ਸੀਨੀਅਰ ਕੋਆਰਡੀਨੇਟਰ ਮੀਨਾ ਕੁਮਾਰੀ ਤੇ ਜੂਨੀਅਰ ਕੋਆਰਡੀਨੇਟਰ ਰਚਨਾ ਵਧਵਾ ਨੇ ਇਸ ਸਮਾਗਮ ਦੀ ਸਫ਼ਲ ਭੂਮਿਕਾ ਨਿਭਾਈ | ਸਮੂਹ ਅਧਿਆਪਕ ਸਹਿਬਾਨ ਵੀ ਹਾਜ਼ਰ ਰਹੇ ਅਤੇ ਬੱਚਿਆਂ ਦਾ ਹੌਂਸਲਾ ਵਧਾਇਆ | ਅਖੀਰ ਵਿਚ ਸਕੂਲ ਪ੍ਰਬੰਧਕਾਂ ਵਲੋਂ ਸਭ ਦਾ ਧੰਨਵਾਦ ਕੀਤਾ ਗਿਆ ਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅਗਲੀ ਖ਼ਬਰ ਗਿੱਦੜਬਾਹਾ ਹਲਕੇ ਦੇ ਪਿੰਡਾਂ 'ਚ ਹਜ਼ਾਰਾਂ ਏਕੜ ਕਣਕ ਗੜੇਮਾਰੀ ਤੇ ਬਾਰਿਸ਼ ਨਾਲ ਤਬਾਹ <br/>
Ad Position 24