20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਗੁਰੂ ਨਾਨਕ ਕਾਲਜ ਦੇ ਫਿਜ਼ਿਕਸ ਵਿਭਾਗ ਦਾ ਸ਼ਾਨਦਾਰ ਨਤੀਜਾ

Ad Position 21
No active advertisement
ਅਜੀਤ ਡੈਸਕ 06-04-2026
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਨਵੰਬਰ/ਦਸੰਬਰ 2025 ਦੀਆਂ ਪ੍ਰੀਖਿਆਵਾਂ ਦੇ ਨਤੀਜੇ ਘੋਸ਼ਿਤ ਕੀਤੇ ਗਏ ਹਨ | ਜਿਸ ਅਨੁਸਾਰ ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਫਿਜਿਕਸ ਵਿਭਾਗ ਦੇ ਐਮ.ਐਸ.ਸੀ. ਸਮੈਸਟਰ ਤੀਜਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ | ਵਿਭਾਗ ਦੇ ਮੁਖੀ ਡਾ. ਅਨੀਤਾ ਰਾਣੀ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਨਤੀਜਿਆਂ 'ਚ ਮਨਪ੍ਰੀਤ ਕੌਰ ਸਪੁੱਤਰੀ ਰਾਜ ਸਿੰਘ ਨੇ 71.6 ਪ੍ਰਤੀਸ਼ਤ ਅੰਕਾਂ ਨਾਲ ਕਾਲਜ 'ਚੋਂ ਪਹਿਲਾ ਸਥਾਨ, ਹਰਪ੍ਰੀਤ ਸਿੰਘ ਸਪੁੱਤਰ ਸਤਨਾਮ ਸਿੰਘ ਨੇ 67 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ, ਰਿਜ਼ੂਅਲ ਸਪੁੱਤਰੀ ਸੁਰਿੰਦਰ ਕੁਮਾਰ ਕੁੱਕੜ ਨੇ 57.6 ਪ੍ਰਤੀਸ਼ਤ ਅੰਕਾਂ ਨਾਲ ਕ੍ਰਮਵਾਰ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਐਮ.ਐਸ.ਸੀ ਸਮੈਸਟਰ ਪਹਿਲਾ ਦੀ ਵਿਦਿਆਰਥਣ ਹਰਵੀਰ ਕੌਰ ਸਪੁੱਤਰੀ ਜਗਸੀਰ ਸਿੰਘ ਨੇ 77.4 ਪ੍ਰਤੀਸ਼ਤ ਅੰਕਾਂ ਨਾਲ ਕਾਲਜ ਵਿਚੋਂ ਪਹਿਲਾ, ਕਰਨ ਸ਼ਰਮਾ ਸਪੁੱਤਰ ਵਿਨੋਦ ਕੁਮਾਰ ਸ਼ਰਮਾ ਨੇ 74.8 ਪ੍ਰਤੀਸ਼ਤ ਅੰਕਾਂ ਨਾਲ ਦੂਜਾ ਸਥਾਨ, ਜਸਪਿੰਦਰ ਕੌਰ ਸਪੁੱਤਰੀ ਹਰਬੰਸ ਸਿੰਘ ਤੇ ਪ੍ਰਭਜੋਤ ਕੌਰ ਸਪੁੱਤਰੀ ਬਲਵੀਰ ਸਿੰਘ ਨੇ ਸਾਂਝੇ ਤੌਰ 'ਤੇ 74.2 ਪ੍ਰਤੀਸ਼ਤ ਅੰਕਾਂ ਨਾਲ ਕ੍ਰਮਵਾਰ ਤੀਸਰਾ ਸਥਾਨ ਹਾਸਿਲ ਕੀਤਾ ਹੈ | ਕਾਲਜ ਦੀ ਸਥਾਨਕੀ ਪ੍ਰਬੰਧਕੀ ਕਮੇਟੀ ਦੇ ਵਧੀਕ ਸਕੱਤਰ ਮਨਜੀਤ ਸਿੰਘ ਬਰਕੰਦੀ ਅਤੇ ਕਾਲਜ ਪਿ੍ੰਸੀਪਲ ਪ੍ਰੋ. ਸਰਬਜੀਤ ਕੌਰ ਨੇ ਵਿਦਿਆਰਥੀਆਂ, ਵਿਭਾਗ ਦੇ ਅਧਿਆਪਕਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 27 ਸਾਲਾਂ ਦੀ ਸੇਵਾ ਉਪਰੰਤ ਉਪ ਪਿੰ੍ਰਸੀਪਲ ਇੰਦਰਾ ਪਹੂਜਾ ਸੇਵਾ-ਮੁਕਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਅੱਜ ਦੀ ਪੰਜਾਬ ਬਚਾਓ ਰੈਲੀ 'ਚ ਹੋਵੇਗਾ ਵੱਡਾ ਇਕੱਠ- ਜਗਤਾਰ ਸਿੰਘ ਪੱਪੀ ਬਰਾੜ ਥਾਂਦੇਵਾਲਾ <b...
Ad Position 24