20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਰੋਇਨ ਸਮੇਤ ਨੌਜਵਾਨ ਕਾਬੂ

Ad Position 21
No active advertisement
ਅਜੀਤ ਡੈਸਕ 06-04-2026
ਅਬੋਹਰ, 5 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਸਥਾਨਕ ਕਿੱਲਿ੍ਹਆਂਵਾਲੀ ਰੋਡ 'ਤੇ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਸਾਹਮਣੇ ਤੋਂ ਇਕ ਨੌਜਵਾਨ ਆ ਰਿਹਾ ਸੀ ਜੋ ਕਿ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਕੋਈ ਵਸਤੂ ਸੁੱਟ ਕੇ ਫ਼ਰਾਰ ਹੋਣ ਦੀ ਕੋਸ਼ਿਸ਼ ਕਰਨ ਲੱਗਾ | ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ 9 ਗਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਅਨਸ ਕੁਮਾਰ ਪੁੱਤਰ ਰਕੇਸ਼ ਕੁਮਾਰ ਵਾਸੀ ਸਥਾਨਕ ਈਦਗਾਹ ਬਸਤੀ ਵਜੋਂ ਹੋਈ | ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਨਿਆਜ਼ੀਆਂ ਵਿਚ ਮੀਟਿੰਗ ਕੱਲ੍ਹ ਦੇ ਐਸ.ਐਸ.ਪੀ .ਦਫ਼ਤਰ ਮੂਹਰੇ ਧਰਨੇ ਲਈ ਕੀਤ... ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ <br/>
Ad Position 24