20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਨਿਆਜ਼ੀਆਂ ਵਿਚ ਮੀਟਿੰਗ ਕੱਲ੍ਹ ਦੇ ਐਸ.ਐਸ.ਪੀ .ਦਫ਼ਤਰ ਮੂਹਰੇ ਧਰਨੇ ਲਈ ਕੀਤਾ ਲਾਮਬੰਦ

Ad Position 21
No active advertisement
ਅਜੀਤ ਡੈਸਕ 06-04-2026
ਮਮਦੋਟ, 5 ਅਪ੍ਰੈਲ(ਸੁਖਦੇਵ ਸਿੰਘ ਸੰਗਮ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਮਮਦੋਟ ਅਤੇ ਝੋਕ ਟਹਿਲ ਸਿੰਘ ਵਾਲਾ ਜ਼ੋਨਾਂ ਦੀ ਮੀਟਿੰਗ ਬਲਾਕ ਦੇ ਪਿੰਡ ਨਿਆਜੀਆਂ ਵਿਖੇ ਪ੍ਰਧਾਨ ਮੰਗਲ ਸਿੰਘ ਸਵਾਈ ਕੇ ਦੀ ਅਗਵਾਈ ਹੇਠ ਕੀਤੀ ਗਈ | ਇਸ ਸਬੰਧੀ ਪ੍ਰਧਾਨ ਨੇ ਦੱਸਿਆ ਕਿ ਜਥੇਬੰਦੀ ਦੁਆਰਾ ਕਿਸਾਨਾਂ ਦੇ ਚਿਰਾਂ ਤੋਂ ਲਟਕਦੇ ਆ ਰਹੇ ਪੁਲਿਸ ਵਿਭਾਗ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ 7 ਅਪ੍ਰੈਲ ਨੂੰ ਐਸ.ਐਸ.ਪੀ. ਦਫ਼ਤਰ ਫਿਰੋਜ਼ਪੁਰ ਮੂਹਰੇ ਵਿਸ਼ਾਲ ਧਰਨਾ ਦਿੱਤਾ ਜਾ ਰਿਹਾ ਹੈ ਜਿਸ ਦੀ ਰੂਪ ਰੇਖਾ ਅਤੇ ਤਿਆਰੀਆਂ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨੀਆਂ ਨਹੀਂ ਜਾਂਦੀਆਂ, ਉਦੋਂ ਤੱਕ ਜਥੇਬੰਦੀ ਵਲੋਂ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ, ਗੁਰਬਖ਼ਸ਼ ਸਿੰਘ, ਪਰਮਿੰਦਰ ਸਿੰਘ ਸੰਧੂ, ਗੁਰਨਾਮ ਸਿੰਘ, ਗੁਰਦਿਆਲ ਸਿੰਘ ਟਿੱਬੀ, ਰਾਜਿੰਦਰ ਸਿੰਘ ਫੁੱਲਰਵਨ, ਜੋਗਾ ਸਿੰਘ ਬੈਰਕਾਂ, ਫੁੰਮਣ ਸਿੰਘ ਅਤੇ ਹਰਨਾਮ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੌਬੀ ਮਾਨ ਵਲੋਂ ਸਰਕਲ ਲੱਖੋਂ ਕੇ ਬਹਿਰਾਮ 'ਚ ਵਰਕਰ ਮੀਟਿੰਗਾਂ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ
Ad Position 24