ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕਣਕ ਦੀ ਖ਼ਰੀਦ ਸਬੰਧੀ ਪੰਜਾਬ ਸਰਕਾਰ ਵਲੋਂ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ | ਕਿਸਾਨਾਂ ਨੂੰ ਕਣਕ ਵੇਚਣ 'ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਖ਼ਰੀਦ ਲਈ ਸਾਰੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ | ਇਹ ਪ੍ਰਗਟਾਵਾ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਇਸ ਸਬੰਧੀ ਸਬੰਧਿਤ ਧਿਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਵਲੋਂ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਕਿਸਾਨ ਤੇ ਆੜ੍ਹਤੀਏ ਨੂੰ ਕਣਕ ਦੇ ਖ਼ਰੀਦ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ |