21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਯੂਥ ਆਗੂ ਸੁਮੀਤ ਸਿੰਘ ਬਰਾੜ ਵਲੋਂ ਸਮਰਥਕਾਂ ਦਾ ਧੰਨਵਾਦ <br/>

Ad Position 21
No active advertisement
ਅਜੀਤ ਡੈਸਕ 06-04-2026
ਕੋਟਕਪੂਰਾ, 5 ਅਪ੍ਰੈਲ (ਮੋਹਰ ਸਿੰਘ ਗਿੱਲ)-ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ 'ਚ ਜ਼ਿਲ੍ਹਾ ਯੂਥ ਕਾਂਗਰਸ ਫ਼ਰੀਦਕੋਟ ਦੇ ਪ੍ਰਧਾਨ ਦੀ ਚੋਣ ਲੜ ਚੁੱਕੇ ਸੀਨੀਅਰ ਆਗੂ ਸੁਮੀਤ ਸਿੰਘ ਬਰਾੜ ਨੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲਿਜਾਣ ਲਈ ਦਿਨ-ਰਾਤ ਇਕ ਕਰਕੇ ਆਪਣੀ ਪੂਰੀ ਟੀਮ ਸਮੇਤ ਕੰਮ ਕਰਨਗੇ | ਬਰਾੜ ਨੇ ਦੱਸਿਆ ਕਿ ਚੋਣ ਦਾ ਨਤੀਜਾ ਇਕ ਮਹੀਨੇ ਤੱਕ ਯਾਨੀ ਮਈ ਦੇ ਪਹਿਲੇ ਹਫ਼ਤੇ ਐਲਾਨਿਆ ਜਾਵੇਗਾ, ਪਰ ਉਹ ਆਪਣੀ ਜਿੱਤ ਲਈ ਪੂਰੇ ਆਸਵੰਦ ਹਨ | ਉਨ੍ਹਾਂ ਕਿਹਾ ਕਿ ਉਹ ਜਿੱਤ-ਹਾਰ ਦਾ ਜੋ ਫ਼ਤਵਾ ਹੋਵੇਗਾ, ਉਸ ਨੂੰ ਖਿੜ੍ਹੇ ਮੱਥੇ ਪ੍ਰ੍ਰਵਾਨ ਕਰਨਗੇ | ਕਾਂਗਰਸ ਪਾਰਟੀ ਲਈ ਪਹਿਲਾਂ ਕਾਰਜਸ਼ੀਲ ਰਹਿਣਗੇ | ਬਰਾੜ ਨੇ ਦੱਸਿਆ ਕਿ ਉਨ੍ਹਾਂ ਦਾ ਸਮੁੱਚਾ ਪਰਿਵਾਰ ਟਕਸਾਲੀ ਕਾਂਗਰਸੀ ਹੈ | ਉਨ੍ਹਾਂ ਦੇ ਸਤਿਕਾਰਤਯੋਗ ਪਿਤਾ ਮਰਹੂਮ ਦਿਲਬਾਗ ਸਿੰਘ ਬਰਾੜ ਮਾਰਕੀਟ ਕਮੇਟੀ ਕੋਟਕਪੂਰਾ ਦੇ ਚੇਅਰਮੈਨ ਸਮੇਤ ਕਾਂਗਰਸ ਅਤੇ ਯੂਥ ਕਾਂਗਰਸ 'ਚ ਕਈ ਮਹੱਤਵਪੂਰਨ ਅਹੁਦਿਆਂ 'ਤੇ ਰਹਿ ਕੇ ਕੰਮ ਕਰ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਦੀ ਭਰਵੀਂ ਇਕੱਤਰਤਾ ਅਗਲੀ ਖ਼ਬਰ ਖ਼ੁਸ਼ਬਾਜ਼ ਸਿੰਘ ਜਟਾਣਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ <br/>
Ad Position 24