21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਵੱਢਣ ਦਾ ਸਿਲਸਿਲਾ ਜਾਰੀ <br/>

Ad Position 21
No active advertisement
ਅਜੀਤ ਡੈਸਕ 06-04-2026
ਠੱਠੀ ਭਾਈ, 5 ਅਪ੍ਰੈਲ (ਜਗਰੂਪ ਸਿੰਘ ਮਠਾੜੂ)-ਸੇਖਾ ਕਲਾਂ ਤੋਂ ਬਾਅਦ ਹੁਣ ਪਿੰਡ ਠੱਠੀ ਭਾਈ 'ਚ ਵੀ ਚੋਰਾਂ ਵਲੋਂ ਕਿਸਾਨਾਂ ਨੂੰ ਨਿਸ਼ਾਨਾ ਬਣਾਉਂਦਿਆਂ ਖੇਤਾਂ 'ਚ ਲੱਗੀਆਂ ਮੋਟਰਾਂ ਦੀਆਂ ਬਿਜਲੀ ਦੀਆਂ ਕੇਬਲਾਂ ਵੱਢਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆਈਆਂ ਹਨ | ਤਾਜ਼ਾ ਮਾਮਲਿਆਂ 'ਚ ਪਿੰਡ ਦੇ ਕਈ ਕਿਸਾਨਾਂ ਦੀਆਂ ਮਹਿੰਗੀਆਂ ਕੇਬਲਾਂ ਚੋਰੀ ਕਰ ਲਈਆਂ ਗਈਆਂ, ਜਿਸ ਨਾਲ ਉਨ੍ਹਾਂ ਨੂੰ ਹਜ਼ਾਰਾਂ ਰੁਪਏ ਦਾ ਨੁਕਸਾਨ ਝੱਲਣਾ ਪਿਆ ਹੈ | ਪ੍ਰਭਾਵਿਤ ਕਿਸਾਨ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਦੇ ਸਮੇਂ ਅਣਪਛਾਤੇ ਚੋਰ ਖੇਤਾਂ 'ਚ ਦਾਖ਼ਲ ਹੋ ਕੇ ਮੋਟਰਾਂ ਨਾਲ ਜੁੜੀਆਂ ਬਿਜਲੀ ਦੀਆਂ ਕੇਬਲਾਂ ਵੱਢ ਕੇ ਲੈ ਜਾਂਦੇ ਹਨ | ਸਵੇਰੇ ਜਦੋਂ ਉਹ ਖੇਤਾਂ ਵਿਚ ਪਹੁੰਚਦੇ ਹਨ ਤਾਂ ਕੇਬਲਾਂ ਗ਼ਾਇਬ ਮਿਲਦੀਆਂ ਹਨ | ਕਿਸਾਨਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਸੇਖਾ ਕਲਾਂ ਵਿਚ ਵੀ ਲਗਾਤਾਰ ਵਾਪਰੀਆਂ ਸਨ ਤੇ ਹੁਣ ਇਹ ਸਿਲਸਿਲਾ ਠੱਠੀ ਭਾਈ ਵਿਚ ਵੀ ਵਧਦਾ ਜਾ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਚੋਰ ਬਿਨ੍ਹਾਂ ਕਿਸੇ ਡਰ ਦੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ਇਲਾਕਾ ਵਾਸੀਆਂ ਤੇ ਕਿਸਾਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਦੇ ਸਮੇਂ ਗਸ਼ਤ ਵਧਾਈ ਜਾਵੇ ਤੇ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਹੋ ਰਹੇ ਨੁਕਸਾਨ ਤੋਂ ਬਚਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਸਮਾਲਸਰ ਵਿਖੇ ਇਕ ਪੈਟਰੋਲ ਪੰਪ 'ਤੇ ਲੁੱਟ-ਖੋਹ ਕਰਨ ਵਾਲੇ ਦੋਸ਼ੀ ਗਿ੍ਫ਼ਤਾਰ <br/> ਅਗਲੀ ਖ਼ਬਰ ਹਰਸਿਮਰਤ ਕੌਰ ਬਾਦਲ ਵਲੋਂ ਮਾਲਵੇ ਵਿਚ ਹੋਈ ਗੜੇਮਾਰੀ ਨਾਲ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ <br/>
Ad Position 24