21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਮਾਲਸਰ ਵਿਖੇ ਇਕ ਪੈਟਰੋਲ ਪੰਪ 'ਤੇ ਲੁੱਟ-ਖੋਹ ਕਰਨ ਵਾਲੇ ਦੋਸ਼ੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 06-04-2026
ਬਾਘਾ ਪੁਰਾਣਾ, 5 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ, ਟਿੰਕੂ ਕਾਠਪਾਲ)-ਹਲਕੇ ਅੰਦਰ ਚੋਰੀਆਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਅਪਰਾਧੀਆਂ ਨੂੰ ਬਖ਼ਸ਼ਿਆਂ ਨਹੀ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡੀ.ਐਸ.ਪੀ. ਬਾਘਾ ਪੁਰਾਣਾ ਨੇ ਪੈਟਰੋਲ ਪੰਪ 'ਤੇ ਲੁੱਟ-ਖੋਹ ਦੀ ਵਾਰਦਾਤ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਉਪਰੰਤ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤਾ | ਇਸ ਸਬੰਧੀ ਡੀ.ਐਸ.ਪੀ. ਦਲਬੀਰ ਸਿੰਘ ਬਾਘਾ ਪੁਰਾਣਾ ਨੇ ਦੱਸਿਆ ਕਿ ਅਜੈ ਗਾਂਧੀ ਐਸ.ਐਸ.ਪੀ. ਮੋਗਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁਲਿਸ ਪਾਰਟੀ ਬਾਘਾਪੁਰਾਣਾ ਨੇ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਬੀਤੇ ਦਿਨੀਂ ਸਮਾਲਸਰ ਵਿਖੇ ਇਕ ਪੈਟਰੋਲ ਪੰਪ 'ਤੇ ਸਕਾਰਪੀਓ ਗੱਡੀ ਸਵਾਰ ਦੋ ਨੌਜਵਾਨਾਂ ਵਲੋਂ ਸਵੇਰੇ 4.30 ਵਜੇ ਤੇਲ ਪਾਉਣ ਦੇ ਬਹਾਨੇ ਸੇਲਜ਼ਮੈਨ (ਤੇਲ ਪਾਉਣ ਵਾਲੇ ਕਰਮਚਾਰੀ) ਤੋਂ ਤੇਜ਼ ਹਥਿਆਰ ਦਿਖਾ ਕੇ 42000 ਰੁਪਏ ਲੁੱਟੇ ਸਨ | ਉਕਤ ਵਾਰਦਾਤ ਦੀ ਪੁਲਿਸ ਪਾਰਟੀ ਬਾਘਾ ਪੁਰਾਣਾ ਨੇ ਪੜਤਾਲ ਕਰਦਿਆਂ ਮਨਪ੍ਰੀਤ ਸਿੰਘ ਉਰਫ਼ ਮਨੀ ਤੇ ਮਨਦੀਪ ਸਿੰਘ ਉਰਫ਼ ਪ੍ਰਭਦੀਪ ਵਾਸੀ ਝਬੇਲਵਾਲੀ ਸ਼੍ਰੀ ਮੁਕਤਸਰ ਸਾਹਿਬ ਨੂੰ ਗਿ੍ਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਮਧੂ ਬਾਲਾ ਜ਼ਿਲ੍ਹਾ ਕਮੇਟੀ ਮੈਂਬਰ ਡੀ.ਟੀ.ਐਫ. ਮੋਗਾ ਦੀ ਸੇਵਾ-ਮੁਕਤੀ 'ਤੇ ਸਨਮਾਨ ਸਮਾਗਮ <br/> ਅਗਲੀ ਖ਼ਬਰ ਚੋਰਾਂ ਵਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੇਬਲਾਂ ਵੱਢਣ ਦਾ ਸਿਲਸਿਲਾ ਜਾਰੀ <br/>
Ad Position 24