22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਇਕੋ ਸਥਾਨ 'ਤੇ ਗੁਣਵੱਤਾ ਭਰੀ ਸਿੱਖਿਆ ਦਾ ਕੇਂਦਰ ਬਣੀਆਂ ਐਸ.ਐਫ.ਸੀ. ਵਿੱਦਿਅਕ ਸੰਸਥਾਵਾਂ-ਅਭਿਸ਼ੇਕ ਜਿੰਦਲ <br/>

Ad Position 21
No active advertisement
ਅਜੀਤ ਡੈਸਕ 06-04-2026
ਮੋਗਾ/ਧਰਮਕੋਟ, 5 ਅਪ੍ਰੈਲ (ਸੁਰਿੰਦਰਪਾਲ ਸਿੰਘ, ਪਰਮਜੀਤ ਸਿੰਘ)-ਇਲਾਕੇ ਵਿਚ ਗੁਣਵੱਤਾ ਭਰੀ ਤੇ ਵਿਵਹਾਰਿਕ ਸਿੱਖਿਆ ਪ੍ਰਦਾਨ ਕਰਨ ਵਾਲੀਆਂ ਐਸ.ਐਫ.ਸੀ. ਵਿੱਦਿਅਕ ਸੰਸਥਾਵਾਂ ਅੱਜ ਇਕ ਮਿਸਾਲ ਵਜੋਂ ਸਾਹਮਣੇ ਆ ਰਹੀਆਂ ਹਨ | ਐਸ.ਐਫ.ਸੀ. ਪਬਲਿਕ ਸਕੂਲ, ਐਸ.ਐਫ.ਸੀ. ਕਾਨਵੈਂਟ ਸਕੂਲ, ਆਈ.ਟੀ.ਆਈ. ਤੇ ਨਰਸਿੰਗ ਸੰਸਥਾਵਾਂ ਨੂੰ ਇਕੋ ਸਥਾਨ 'ਤੇ ਚਲਾ ਕੇ ਵਿਦਿਆਰਥੀਆਂ ਨੂੰ ਬੁਨਿਆਦੀ ਤੋਂ ਲੈ ਕੇ ਪੇਸ਼ੇਵਾਰ ਸਿੱਖਿਆ ਤੱਕ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਸਬੰਧੀ ਸੰਸਥਾਵਾਂ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਅਜਿਹੀ ਸਿੱਖਿਆ ਦੇਣਾ ਹੈ ਜੋ ਉਨ੍ਹਾਂ ਨੂੰ ਰੋਜ਼ਗਾਰ ਯੋਗ ਬਣਾਉਣ ਦੇ ਨਾਲ-ਨਾਲ ਚੰਗਾ ਇਨਸਾਨ ਵੀ ਤਿਆਰ ਕਰੇ | ਅਭਿਸ਼ੇਕ ਜਿੰਦਲ ਨੇ ਦੱਸਿਆ ਕਿ ਅੱਜ ਦੇ ਮੁਕਾਬਲੇ ਵਾਲੇ ਯੁੱਗ 'ਚ ਸਿਰਫ਼ ਕਿਤਾਬੀ ਗਿਆਨ ਹੀ ਕਾਫ਼ੀ ਨਹੀਂ ਹੈ, ਸਗੋਂ ਤਕਨੀਕੀ ਤੇ ਵਿਵਹਾਰਿਕ ਸਿੱਖਿਆ ਦੀ ਵੀ ਬਹੁਤ ਲੋੜ ਹੈ | ਇਸ ਲਈ ਐਸ.ਐਫ.ਸੀ. ਸੰਸਥਾਵਾਂ ਵਿਚ ਸਕੂਲੀ ਸਿੱਖਿਆ ਦੇ ਨਾਲ-ਨਾਲ ਆਈ.ਟੀ.ਆਈ. ਤੇ ਨਰਸਿੰਗ ਕੋਰਸਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ ਤਾਂ ਜੋ ਵਿਦਿਆਰਥੀ ਆਪਣੀ ਰੁਚੀ ਅਨੁਸਾਰ ਖੇਤਰ ਚੁਣ ਸਕਣ | ਉਨ੍ਹਾਂ ਕਿਹਾ ਕਿ ਇਕੋ ਕੈਂਪਸ ਵਿਚ ਵੱਖ-ਵੱਖ ਸੰਸਥਾਵਾਂ ਹੋਣ ਕਾਰਨ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਸਹੂਲਤ ਮਿਲਦੀ ਹੈ ਅਤੇ ਸਮੇਂ ਦੀ ਵੀ ਬੱਚਤ ਹੁੰਦੀ ਹੈ | ਉਨ੍ਹਾਂ ਕਿਹਾ ਕਿ ਐਸ.ਐਫ.ਸੀ. ਪਬਲਿਕ ਸਕੂਲ ਅਤੇ ਐਸ.ਐਫ.ਸੀ. ਕਾਨਵੈਂਟ ਸਕੂਲ ਵਿਚ ਆਧੁਨਿਕ ਸਿੱਖਿਆ ਦੇ ਨਾਲ-ਨਾਲ ਅਨੁਸ਼ਾਸਨ ਅਤੇ ਨੈਤਿਕ ਮੁੱਲਾਂ 'ਤੇ ਵੀ ਖ਼ਾਸ ਧਿਆਨ ਦਿੱਤਾ ਜਾਂਦਾ ਹੈ | ਅਭਿਸ਼ੇਕ ਜਿੰਦਲ ਨੇ ਕਿਹਾ ਕਿ ਆਈ.ਟੀ.ਆਈ. ਤੇ ਨਰਸਿੰਗ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਟਰੇਨਿੰਗ 'ਤੇ ਖ਼ਾਸ ਜ਼ੋਰ ਦਿੱਤਾ ਜਾਂਦਾ ਹੈ ਤਾਂ ਜੋ ਉਹ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸਿੱਧੇ ਰੋਜ਼ਗਾਰ ਦੇ ਯੋਗ ਬਣ ਸਕਣ |

Ad Position 22
No active advertisement
ਪਿਛਲੀ ਖ਼ਬਰ ਪ੍ਰੋ. ਜਸਪਾਲ ਚੰਦ ਨੰਗਲ ਨੂੰ ਵਿਦਾਇਗੀ ਪਾਰਟੀ <br/> ਅਗਲੀ ਖ਼ਬਰ ਭਗਵੰਤ ਮਾਨ ਦੀ ਮੋਗਾ ਰੈਲੀ ਸਰਕਾਰੀ ਰੈਲੀ ਹੋ ਨਿੱਬੜੀ-ਰਵੀ ਗਰੇਵਾਲ
Ad Position 24