22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਲਾਈਫ਼ ਲਾਈਨ ਵੈੱਲਫੇਅਰ ਕਲੱਬ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ <br/>

Ad Position 21
No active advertisement
ਅਜੀਤ ਡੈਸਕ 06-04-2026
ਬਾਘਾ ਪੁਰਾਣਾ, 5 ਅਪੈ੍ਰਲ (ਟਿੰਕੂ ਕਾਠਪਾਲ)-ਇਲਾਕੇ ਦੀ ਨਾਮਵਰ ਸੰਸਥਾ ਲਾਈਫ਼ ਲਾਈਨ ਵੈੱਲਫੇਅਰ ਕਲੱਬ ਬਾਘਾ ਪੁਰਾਣਾ ਵਲੋਂ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ 30 ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆਂ ਗਿਆ | ਇਹ ਉਪਰਾਲਾ ਸਮਾਜ ਸੇਵਾ ਦੇ ਖੇਤਰ ਵਿਚ ਕਲੱਬ ਦੀ ਲਗਾਤਾਰ ਨਿਭਾਈ ਜਾ ਰਹੀ ਜ਼ਿੰਮੇਵਾਰੀ ਦਾ ਇਕ ਹੋਰ ਉਦਾਹਰਨ ਹੈ | ਇਸ ਮੌਕੇ ਕਲੱਬ ਦੇ ਪ੍ਰਧਾਨ ਰਮਨਦੀਪ ਅਰੋੜਾ ਨੇ ਦੱਸਿਆ ਕਿ ਲਾਈਫ਼ ਲਾਈਨ ਵੈੱਲਫੇਅਰ ਕਲੱਬ ਵਲੋਂ ਲੋੜਵੰਦ ਤੇ ਗਰੀਬ ਪਰਿਵਾਰਾਂ ਦੀ ਮਦਦ ਲਈ ਨਿਯਮਿਤ ਤੌਰ 'ਤੇ ਰਾਸ਼ਨ ਵੰਡਿਆ ਜਾਂਦਾ ਹੈ, ਤਾਂ ਜੋ ਉਨ੍ਹਾਂ ਦੀ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਵਿਚ ਸਹੂਲਤ ਮਿਲ ਸਕੇ | ਰਮਨਦੀਪ ਅਰੋੜਾ ਨੇ ਦੱਸਿਆ ਕਿ ਕਲੱਬ ਵਲੋਂ ਸਿਰਫ਼ ਰਾਸ਼ਨ ਵੰਡਣ ਤੱਕ ਹੀ ਸੀਮਤ ਨਹੀਂ ਰਹਿੰਦਾ, ਸਗੋਂ ਹੋਰ ਕਈ ਮਹੱਤਵਪੂਰਨ ਸੇਵਾ ਕਾਰਜ ਵੀ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਕਲੱਬ ਵਲੋਂ ਐਂਬੂਲੈਂਸ ਸੇਵਾ ਚਲਾਈ ਜਾ ਰਹੀ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਮੈਡੀਕਲ ਸਹਾਇਤਾ ਮਿਲ ਸਕਦੀ ਹੈ | ਇਸ ਮੌਕੇ ਵਿਜੇ ਮਿੱਤਲ, ਮੁੰਨਾ, ਅਜੇ ਮਿੱਤਲ, ਬੀਰਬਲ ਸ਼ਰਮਾ, ਅਵਤਾਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਵਲੋਂ ਬਾਦਲ ਵਿਰੁੱਧ ਕੀਤੀ ਬਿਆਨਬਾਜ਼ੀ ਨਿੰਦਣਯੋਗ-ਜ਼ਿਲ੍ਹਾ ਪ੍ਰਧਾਨ ਭੁੱਲਰ <br/> ਅਗਲੀ ਖ਼ਬਰ ਪ੍ਰੋ. ਜਸਪਾਲ ਚੰਦ ਨੰਗਲ ਨੂੰ ਵਿਦਾਇਗੀ ਪਾਰਟੀ <br/>
Ad Position 24