22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਮੁੱਖ ਮੰਤਰੀ ਵਲੋਂ ਬਾਦਲ ਵਿਰੁੱਧ ਕੀਤੀ ਬਿਆਨਬਾਜ਼ੀ ਨਿੰਦਣਯੋਗ-ਜ਼ਿਲ੍ਹਾ ਪ੍ਰਧਾਨ ਭੁੱਲਰ <br/>

Ad Position 21
No active advertisement
ਅਜੀਤ ਡੈਸਕ 06-04-2026
ਕਿਸ਼ਨਪੁਰਾ ਕਲਾਂ, 5 ਅਪ੍ਰੈਲ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਆਗੂ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕਿਕਲੀ ਰਾਹੀਂ ਅਮਲੀ ਬੋਲਣ ਵਾਲੀ ਕੀਤੀ ਗਈ ਟਿੱਪਣੀ ਦੀ ਸਖ਼ਤ ਸ਼ਬਦਾਂ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਧਦੇ ਪ੍ਰਭਾਵ ਤੋਂ ਘਬਰਾ ਕੇ ਮੁੱਖ ਮੰਤਰੀ ਆਪਣੇ ਦਿਮਾਗ਼ੀ ਸੰਤੁਲਨ ਗੁਆ ਬੈਠੇ ਹਨ ਤੇ ਉਨ੍ਹਾਂ ਨੂੰ ਕਿਸੇ ਚੰਗੇ ਹਸਪਤਾਲ 'ਚੋਂ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ | ਪ੍ਰਧਾਨ ਭੁੱਲਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਦੁਆਰਾ ਇਸ ਤਰ੍ਹਾਂ ਦੀ ਹਲਕੀ ਤੇ ਗੈਰ-ਜਿੰਮੇਵਾਰਾਨਾ ਬਿਆਨਬਾਜ਼ੀ ਨਾ ਸਿਰਫ਼ ਸਿਆਸੀ ਮਰਯਾਦਾ ਦੇ ਖ਼ਿਲਾਫ਼ ਹੈ, ਸਗੋਂ ਇਹ ਪੰਜਾਬ ਦੇ ਲੋਕਾਂ ਦੀ ਸੋਚ ਤੇ ਸਭਿਆਚਾਰ ਨੂੰ ਵੀ ਠੇਸ ਪਹੁੰਚਾਉਂਦੀ ਹੈ | ਉਨ੍ਹਾਂ ਕਿਹਾ ਕਿ ਇਕ ਜ਼ਿੰਮੇਵਾਰ ਤੇ ਸਨਮਾਨਯੋਗ ਅਹੁਦੇ 'ਤੇ ਬੈਠੇ ਵਿਅਕਤੀ ਤੋਂ ਇਸ ਤਰ੍ਹਾਂ ਦੀ ਭਾਸ਼ਾ ਦੀ ਉਮੀਦ ਨਹੀਂ ਕੀਤੀ ਜਾ ਸਕਦੀ | ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਦੋਸ਼ ਲਗਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੀ ਹੈ | ਪੰਜਾਬ ਅੱਜ ਬੇਰੁਜ਼ਗਾਰੀ, ਕਾਨੂੰਨ-ਵਿਵਸਥਾ ਕਿਉਂਕਿ ਨਸ਼ਿਆਂ ਅਤੇ ਵਰਗੀਆਂ ਗੰਭੀਰ ਸਮੱਸਿਆਵਾਂ ਨਾਲ ਜੂਝ ਰਿਹਾ ਹੈ, ਪਰ ਸਰਕਾਰ ਇਨ੍ਹਾਂ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਵਿਰੋਧੀਆਂ 'ਤੇ ਨਿਸ਼ਾਨੇ ਸਾਧ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਮੌਸਮ 'ਚ ਤਬਦੀਲੀ ਤੇ ਨਮੀ ਕਾਰਨ ਮੱਛਰਾਂ ਦੀ ਭਰਮਾਰ ਨੇ ਵਧਾਇਆ ਬਿਮਾਰੀਆਂ ਫੈਲਣ ਦਾ ਖ਼ਤਰਾ <br/> ਅਗਲੀ ਖ਼ਬਰ ਲਾਈਫ਼ ਲਾਈਨ ਵੈੱਲਫੇਅਰ ਕਲੱਬ ਵਲੋਂ 30 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ <br/>
Ad Position 24