26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕੇਂਦਰੀ ਜੇਲ੍ਹ 'ਚੋਂ 4 ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 07-04-2026
ਫ਼ਰੀਦਕੋਟ, 6 ਅਪ੍ਰੈਲ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਬੈਰਕਾਂ ਦੀ ਤਲਾਸ਼ੀ ਦੌਰਾਨ ਚਾਰ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਪੰਜ ਹਵਾਲਾਤੀਆਂ ਤੇ ਇਕ ਕੈਦੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਵੀਰਪਾਲ ਸਿੰਘ ਸਹਾਇਕ ਸੁਪਰਡੈਂਟ, ਕੇਂਦਰੀ ਜੇਲ੍ਹ, ਫ਼ਰੀਦਕੋਟ ਵਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ ਕਿ ਜੇਲ੍ਹ ਵਿਚ ਬੈਰਕਾਂ ਦੀ ਜੇਲ੍ਹ ਗਾਰਦ ਦੀ ਸਹਾਇਤਾ ਨਾਲ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਚਾਰ ਮੋਬਾਈਲ ਫੋਨ ਤੇ ਇਕ ਸਿੰਮ ਬਰਾਮਦ ਹੋਇਆ ਹੈ | ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ 'ਤੇ ਹਵਾਲਾਤੀ ਬਿੱਟੂ ਸਿੰਘ ਪੁੱਤਰ ਮਹਿੰਦਰ ਸਿੰਘ, ਹਵਾਲਾਤੀ ਨਿਸ਼ਾਨ ਸਿੰਘ ਪੁੱਤਰ ਮੇਜਰ ਸਿੰਘ, ਹਵਾਲਾਤੀ ਰੋਹਿਤ ਉਰਫ਼ ਨੰਨਾ ਪੁੱਤਰ ਸਾਬਾਰਕ, ਹਵਾਲਾਤੀ ਬਿੰਦੂ ਕੁਮਾਰ ਪੁੱਤਰ ਪੱਪੂ ਰਾਮ, ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਕੈਦੀ ਜੁਗਰਾਜ ਸਿੰਘ ਸੋਨੀ ਪੁੱਤਰ ਭੂਰਾ ਸਿੰਘ ਖ਼ਿਲਾਫ਼ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਅਨਾਜ ਮੰਡੀ ਸਾਦਿਕ ਵਿਖੇ ਕਣਕ ਦੀ ਆਮਦ ਸ਼ੁਰੂ-ਕੋਈ ਖ਼ਰੀਦ ਏਜੰਸੀ ਨਹੀਂ ਪੁੱਜੀ ਅਗਲੀ ਖ਼ਬਰ ਯੂਨਾਈਟਿਡ ਇੰਟਰਨੈਸ਼ਨਲ ਕਲੱਬ ਦਾ ਗਠਨ
Ad Position 24