ਫ਼ਰੀਦਕੋਟ, 6 ਅਪ੍ਰੈਲ (ਸਰਬਜੀਤ ਸਿੰਘ)-ਜ਼ਿਲ੍ਹੇ ਦੇ ਇਕ ਪਿੰਡ 'ਚ ਭੱਠੇ 'ਤੇ ਕੰਮ ਕਰਦੇ ਵਿਅਕਤੀ ਦੀ ਨਾਬਾਲਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਭੱਠੇ 'ਤੇ ਕੰਮ ਕਰਦੇ ਮਜ਼ਦੂਰ 'ਤੇ ਦੋਸ਼ ਲੱਗੇ ਹਨ | ਲੜਕੀ ਦੇ ਪਿਤਾ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਤੇ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਲੜਕੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਸੂਚਨਾ ਅਨੁਸਾਰ ਇਕ ਭੱਠਾ ਮਜ਼ਦੂਰ ਵਲੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ ਕਿ ਉਸ ਦੀ ਲੜਕੀ ਜਿਸ ਦੀ ਉਮਰ ਕੇਵਲ 13 ਕੁ ਸਾਲ ਹੈ, ਨੂੰ ਭੱਠੇ 'ਤੇ ਹੀ ਕੰਮ ਕਰਦਾ ਇਕ ਲੜਕਾ ਗੱਪੂ ਪੁੱਤਰ ਜਸਵੰਤ ਸਿੰਘ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਕਾਂਸਟੇਬਲ ਮਮਤਾ ਰਾਣੀ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਵਾਂ ਦੀ ਭਾਲ ਲਈ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |