ਫ਼ਰੀਦਕੋਟ, 6 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸਥਾਨਕ ਬਾਜ਼ੀਗਰ ਬਸਤੀ ਤੋਂ ਮੋਬਾਈਲ ਚੋਰੀ ਕਰਕੇ ਅੱਗੇ ਵੇਚਣ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ ਤੇ ਕਥਿਤ ਦੋਸ਼ੀ ਪਾਸੋਂ ਇਕ ਮੋਬਾਈਲ ਫ਼ੋਨ ਤੇ ਜਾਅਲੀ ਨੰਬਰ ਪਲੇਟ ਵਾਲਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਬਾਜ਼ੀਗਰ ਬਸਤੀ ਫ਼ਰੀਦਕੋਟ ਤਰਫ ਗਸ਼ਤ ਕਰ ਰਹੇ ਸਨ ਤਾਂ ਮੁਖਬਰ ਵਲੋਂ ਸੂਚਨਾ ਦਿੱਤੀ ਗਈ ਕਿ ਰਵਿੰਦਰ ਸਿੰਘ ਕਾਕਾ ਪੁੱਤਰ ਬਲਜੀਤ ਸਿੰਘ ਵਾਸੀ ਭਾਣਾ ਜੋ ਕਿ ਕਥਿਤ ਤੌਰ 'ਤੇ ਮੋਬਾਈਲ ਫ਼ੋਨ ਚੋਰੀ ਕਰਕੇ ਅੱਗੇ ਵੇਚਣ ਦਾ ਆਦੀ ਹੈ ਤੇ ਅੱਜ ਵੀ ਮੋਟਰਸਾਈਕਲ 'ਤੇ ਜਾਅਲੀ ਨੰਬਰ ਪਲੇਟ ਲਾ ਕੇ ਚੋਰੀ ਕੀਤਾ ਮੋਬਾਈਲ ਫ਼ੋਨ ਵੇਚਣ ਦੀ ਤਾਕ ਵਿਚ ਘੁੰਮ ਰਿਹਾ ਹੈ | ਉਨ੍ਹਾਂ ਦੱਸਿਆ ਕਿ ਨਾਕਾਬੰਦੀ ਕਰਕੇ ਕਥਿਤ ਦੋਸ਼ੀ ਨੂੰ ਜਾਅਲੀ ਨੰਬਰ ਪਲੇਟ ਵਾਲੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਅਤੇ ਉਸ ਪਾਸੋਂ ਸੈਮਸੰਗ ਕੰਪਨੀ ਦਾ ਫ਼ੋਨ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ