26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਜ਼ਿਲ੍ਹੇ 'ਚ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ 'ਤੇ ਰੋਕ- ਜਿਲ੍ਹਾ ਮੈਜਿਸਟ੍ਰੇਟ

Ad Position 21
No active advertisement
ਅਜੀਤ ਡੈਸਕ 07-04-2026
ਫ਼ਰੀਦਕੋਟ, 6 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਪੂਨਮਦੀਪ ਕੌਰ ਆਈ.ਏ.ਐਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਦੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸਾਲ 2026 ਸ਼ੁਰੂ ਹੋਣ ਵਾਲਾ ਹੈ | ਆਮ ਤੌਰ 'ਤੇ ਵੇਖਣ ਵਿਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ | ਇਹ ਕੰਬਾਈਨਾਂ ਰਾਤ ਵੇਲੇ ਤਰੇਲ ਨਾਲ ਭਿੱਜੀ ਹੋਈ ਕਣਕ ਵੀ ਕੱਟ ਦਿੰਦੀਆਂ ਹਨ | ਤਰੇਲੀ ਹੋਈ ਫ਼ਸਲ ਕੱਟਣ ਕਾਰਨ ਕਣਕ ਦਾ ਰੰਗ ਕਾਲਾ ਪੈ ਜਾਂਦਾ ਹੈ | ਇਸੇ ਤਰ੍ਹਾਂ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੀ ਕੁਆਲਿਟੀ ਨੂੰ ਪ੍ਰਭਾਵਿਤ ਕਰਦੀਆਂ ਹਨ ਅਤੇ ਕੁਆਲਿਟੀ ਗਿਰ ਜਾਂਦੀ ਹੈ | ਇਸ ਤੋਂ ਇਲਾਵਾ ਕੰਬਾਈਨਾਂ ਵਿਚ ਮਕੈਨਿਕਲ ਨੁਕਸ ਹੋਣ ਕਾਰਨ ਕਣਕ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ | ਜਿਸ ਕਰਕੇ ਖ਼ਰੀਦ ਏਜੰਸੀਆਂ ਇਸ ਦੀ ਖ਼ਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ | ਜਿਸ ਨਾਲ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਤੇ ਉਸ ਦਾ ਅਸਰ ਦੇਸ਼ ਦੇ ਉਤਪਾਦਨ 'ਤੇ ਪੈਂਦਾ ਹੈ | ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿਚ ਰੋਸ ਪੈਦਾ ਹੁੰਦਾ ਹੈ ਜੋ ਅੱਗੇ ਚੱਲ ਕੇ ਕਿਸਾਨਾਂ-ਖ਼ਰੀਦ ਏਜੰਸੀਆਂ ਵਿਚ ਝਗੜੇ ਦਾ ਕਾਰਨ ਬਣਦਾ ਹੈ | ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖਤਰਾ ਹੁੰਦਾ ਹੈ | ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 27 ਮਈ 2026 ਤੱਕ ਲਾਗੂ ਰਹਿਣਗੇ | ਜ਼ਿਲ੍ਹੇ ਅੰਦਰ ਕਣਕ ਦੇ ਨਾੜ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਣਕ ਕੱਟਣ ਉਪਰੰਤ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਸਬੰਧਿਤ ਮਾਲਕਾਂ/ਕਾਸ਼ਤਕਾਰਾਂ ਵਲੋਂ ਅੱਗ ਲਗਾ ਦਿੱਤੀ ਜਾਂਦੀ ਹੈ | ਇਹ ਹੁਕਮ ਮਿਤੀ 27 ਮਈ 2026 ਤੱਕ ਲਾਗੂ ਰਹਿਣਗੇ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਮੋਬਾਈਲ ਫ਼ੋਨ ਚੋਰੀ ਦੇ ਦੋਸ਼ਾਂ ਤਹਿਤ ਕਾਬੂ
Ad Position 24