26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਡਿਪਟੀ ਕਮਿਸ਼ਨਰ ਵਲੋਂ ਵਪਾਰੀਆਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼

Ad Position 21
No active advertisement
ਅਜੀਤ ਡੈਸਕ 07-04-2026
ਫ਼ਰੀਦਕੋਟ, 6 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਅੱਜ ਜ਼ਿਲ੍ਹਾ ਟਰੇਡ ਯੂਨੀਅਨ ਦੀ ਮੀਟਿੰਗ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਨਿਵਾਰਣ ਲਈ ਵੱਖ-ਵੱਖ ਵਿਭਾਗਾਂ ਵਲੋਂ ਕੀਤੀ ਗਈ ਕਾਰਵਾਈ ਦੀ ਵਿਸਥਾਰ ਸਹਿਤ ਸਮੀਖਿਆ ਕੀਤੀ ਗਈ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸ਼ਿਕਾਇਤਾਂ ਦਾ ਹੱਲ ਅਜੇ ਤੱਕ ਨਹੀਂ ਹੋਇਆ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਤੁਰੰਤ ਨਿਪਟਾਇਆ ਜਾਵੇ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਵਿਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਮੀਟਿੰਗ ਦੌਰਾਨ ਪਾਰਕਿੰਗ, ਸੀਵਰੇਜ ਪ੍ਰਬੰਧ, ਸੀ.ਸੀ.ਟੀ.ਵੀ ਕੈਮਰੇ, ਟਰੈਫ਼ਿਕ ਮੈਨੇਜਮੈਂਟ ਅਤੇ ਜਨਤਕ ਸਹੂਲਤਾਂ ਜਿਵੇਂ ਬਾਥਰੂਮ ਆਦਿ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਤੇ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਗਏ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਕਰਨ ਦੇ ਨਿਰਦੇਸ਼ ਦਿੱਤੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਮਲਹੋਤਰਾ, ਐਸ.ਡੀ.ਐਮ. ਫ਼ਰੀਦਕੋਟ ਪੁਨੀਤ ਸ਼ਰਮਾ, ਐਸ.ਡੀ.ਐਮ. ਕੋਟਕਪੂਰਾ ਸੁਖਰਾਜ ਸਿੰਘ, ਐਸ.ਡੀ.ਐਮ. ਜੈਤੋ ਵਿਕਰਮਜੀਤ, ਡੀ.ਆਰ.ਓ. ਲਵਪ੍ਰੀਤ ਕੌਰ, ਚੇਅਰਮੈਨ ਟਰੇਡ ਯੂਨੀਅਨ ਨਰੇਸ਼ ਸਿੰਗਲਾ, ਚੇਅਰਮੈਨ ਫ਼ਰੀਦਕੋਟ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਛੱਪੜਾਂ ਤੇ ਪੰਚਾਇਤੀ ਥਾਵਾਂ ਨੂੰ ਛੁਡਵਾਉਣ ਲਈ ਨਹੀਂ ਚੱਲਿਆ ਪੀਲਾ ਪੰਜਾ ਅਗਲੀ ਖ਼ਬਰ ਜ਼ਿਲ੍ਹੇ 'ਚ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰ 10 ਵਜੇ ਤੱਕ ਕੰਬਾਈਨਾਂ ਚੱਲਣ 'ਤੇ ਰੋਕ- ਜਿਲ੍ਹਾ ਮੈਜਿਸਟ੍ਰੇਟ
Ad Position 24