ਪੰਜਗਰਾੲੀਂ ਕਲਾਂ, 6 ਅਪ੍ਰੈਲ (ਸੁਖਮੰਦਰ ਸਿੰਘ ਬਰਾੜ)-ਮੁੱਖ ਮੰਤਰੀ ਭਗਵੰਤ ਮਾਨ ਦੀ ਜੈਤੋ ਰੈਲੀ ਦੌਰਾਨ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਤੇ ਜਨਰਲ ਸਕੱਤਰ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਰੱਖੀਆਂ ਗਈਆਂ | ਇਨ੍ਹਾਂ ਮੰਗਾਂ ਸਬੰਧੀ ਮੁੱਖ ਮੰਤਰੀ ਦੇ ਸਲਾਹਕਾਰ ਸਿਮਰਨਪ੍ਰੀਤ ਸਿੰਘ ਤੇ ਵਿਧਾਇਕ ਅਮੋਲਕ ਸਿੰਘ ਨਾਲ ਵਿਚਾਰ ਵਟਾਂਦਰਾ ਕਰਦਿਆਂ ਵਫ਼ਦ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ 'ਚ ਸ਼ਾਮਿਲ ਕਰਨ ਦੇ ਨਾਲ-ਨਾਲ ਛੇਵੇਂ ਪੇਅ ਕਮਿਸ਼ਨ ਅਤੇ ਡੀ.ਏ. ਦੀ ਬਕਾਇਆ ਕਿਸ਼ਤ ਨੂੰ ਲਾਗੂ ਕਰਨ ਦੀ ਮੰਗ ਕੀਤੀ | ਮੀਟਿੰਗ ਦੌਰਾਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਗਿਆ ਤੇ ਅਧਿਆਪਕਾਂ ਨੂੰ ਜਲਦੀ ਹੀ ਇਨ੍ਹਾਂ ਮਸਲਿਆਂ ਸੰਬੰਧੀ ਸਿੱਖਿਆ ਸਕੱਤਰ ਅਤੇ ਸਿੱਖਿਆ ਸਕੱਤਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਲਾਲ ਸਿੰਘ ਬਰਾੜ, ਜੈਤੋ ਦੇ ਬਲਾਕ ਪ੍ਰਧਾਨ ਰਾਜਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਆਦਿ ਹਾਜ਼ਰ ਸਨ |