ਪੰਜਾਬ ਪੁਲਿਸ ਪੈਨਸ਼ਨਰ ਵੈਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ
ਅਜੀਤ ਡੈਸਕ
07-04-2026
ਡੀ.ਐਸ.ਪੀ. ਕੁਲਦੀਪ ਸਿੰਘ ਵਲੋਂ ਸੇਵ ਮੁਕਤ ਹੋਣ ਤੋਂ ਬਾਅਦ ਆਪਣੀ ਸਿਹਤ ਦੀ ਸੰਭਾਲ ਰੱਖਣ ਬਾਰੇ ਵਿਚਾਰ ਰੱਖੇ ਗਏ | ਸੁਰਜੀਤ ਸਿੰਘ ਸੇਵਾ ਮੁਕਤ ਐਸ.ਆਈ. ਵਲੋਂ ਨਵੇਂ ਆਏ ਸੇਵਾ ਮੁਕਤ ਏ.ਐਸ.ਆਈ. ਜਗਜੀਤ ਸਿੰਘ, ਏ.ਐਸ.ਆਈ. ਜਗਸੀਰ ਸਿੰਘ, ਏ.ਐਸ.ਆਈ. ਨਸੀਬ ਸਿੰਘ ਅਤੇ ਏ.ਐਸ.ਆਈ. ਸੁਖਮੰਦਰ ਸਿੰਘ ਨੂੰ ਜੀ ਆਇਆ ਕਿਹਾ ਗਿਆ ਤੇ ਐਸੋਸੀਏਸ਼ਨ ਦੇ ਆਗੂਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਖਜ਼ਾਨਚੀ ਧਰਮ ਸਿੰਘ ਵਲੋਂ ਮਾਰਚ 2026 ਵਿਚ ਹੋਈ ਆਮਦਨ ਤੇ ਖਰਚ ਦਾ ਵੇਰਵਾ ਦਿੱਤਾ ਗਿਆ | ਆਗੂਆਂ ਵਲੋਂ ਪੰਜਾਬ ਸਰਕਾਰ ਵਲੋਂ ਸੇਵਾ ਮੁਕਤ ਕਰਮਚਾਰੀਆਂ ਤੇ ਮੌਜੂਦਾ ਸਰਵਿਸ ਕਰ ਰਹੇ ਕਰਮਚਾਰੀਆਂ ਦੇ ਬਕਾਏ ਦੇਣ ਨੂੰ ਕੀਤੀ ਜਾ ਰਹੀ ਟਾਲ-ਮਟੋਲ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਲੰਬੇਂ ਸਮੇਂ ਤੋਂ ਚਲੀਆਂ ਆ ਰਹੀਆਂ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ |