ਫ਼ਰੀਦਕੋਟ, 6 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਜ਼ਿਲ੍ਹਾ ਫ਼ਰੀਦਕੋਟ ਦਾ ਪੰਜਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਸ਼ਾਨਦਾਰ ਰਿਹਾ | ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਕੁਮਾਰ ਥਾਪਰ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ ਪੰਜਵੀਂ ਦੀ ਪ੍ਰੀਖਿਆ 'ਚ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ, ਅਧਿਆਪਕਾਂ ਤੇ ਸਕੂਲ ਦਾ ਨਾਂਅ ਜ਼ਿਲ੍ਹੇ ਭਰ 'ਚ ਰੌਸ਼ਨ ਕੀਤਾ | ਉਨ੍ਹਾਂ ਦੱਸਿਆ ਕਿ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਕਿਰਨਪ੍ਰੀਤ ਕੌਰ ਸਪੁੱਤਰੀ ਦਰਸ਼ਨ ਸਿੰਘ ਵਾਸੀ ਕੋਟ ਸੁਖੀਆ, ਨਵਰੀਤ ਕੌਰ ਸਪੁੱਤਰੀ ਗੁਰਮੀਤ ਸਿੰਘ ਵਾਸੀ ਜੀਵਨ ਵਾਲਾ, ਜਸਦੀਪ ਕੌਰ ਸੰਧੂ ਸਪੁੱਤਰੀ ਸੁਖਪਾਲ ਸਿੰਘ ਵਾਸੀ ਮਾਹਲਾ ਕਲਾਂ ਤੇ ਗੁਰਨੂਰ ਕੌਰ ਸਪੁੱਤਰੀ ਜਸਵਿੰਦਰ ਸਿੰਘ ਵਾਸੀ ਕੋਟ ਸੁਖੀਆ ਨੇ (500 ਵਿਚੋਂ 500) 100 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਸਕੂਲ ਮੈਰਿਟ 'ਚ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਇਸ ਤੋਂ ਇਲਾਵਾ ਸਕੂਲ ਦੇ ਬਾਕੀ ਸਾਰੇ ਵਿਦਿਆਰਥੀਆਂ ਨੇ 85 ਪ੍ਰਤੀਸ਼ਤ ਤੋਂ ਵੱਧ ਅੰਕ ਹਾਸਿਲ ਕੀਤੇ | ਇਸ ਸਾਲ ਵੀ ਸੰਸਥਾ ਦਾ ਸਮੁੱਚਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਮੌਕੇ ਸਕੂਲ ਦੇ ਪ੍ਰਬੰਧਕੀ ਮੈਂਬਰ ਮੇਘਾ ਥਾਪਰ, ਪਿ੍ੰਸੀਪਲ ਹਰਮੋਹਨ ਸਿੰਘ ਸਾਹਨੀ, ਪਿ੍ੰਸੀਪਲ ਰੇਣੂਕਾ, ਦਰਸ਼ਨਾ ਕੌੜਾ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |