ਬਰਗਾੜੀ, 6 ਅਪ੍ਰੈਲ (ਸੁਖਰਾਜ ਸਿੰਘ ਗੋਂਦਾਰਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਰੰਗ ਕਰਨ ਦੀ ਕਾਰ ਸੇਵਾ ਦੇ ਕੰਮ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਢਿੱਲੋਂ ਤੇ ਸਮਾਜ ਸੇਵੀ ਸਾਬਕਾ ਸਰਪੰਚ ਜਗਸੀਰ ਸਿੰਘ ਸੀਰ ਢਿੱਲੋਂ ਦੀ ਅਗਵਾਈ 'ਚ ਕਰਵਾਈ ਗਈ | ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਪਹਿਲਾਂ ਸਫੈਦ ਤੇ ਗੁੰਬਦਾਂ ਨੂੰ ਸੁਨਹਿਰੀ ਰੰਗ ਕਰਵਾਇਆ ਗਿਆ ਹੈ ਤੇ ਹੁਣ ਦੀ ਚਾਰਦੀਵਾਰੀ, ਅਜਾਇਬ ਘਰ, ਰਿਰਾਇਸ਼ੀ ਕਮਰਿਆਂ ਤੇ ਮੁੱਖ ਦੁਆਰਾ ਨੂੰ ਰੰਗ ਕੀਤਾ ਜਾ ਰਿਹਾ ਹੈ | ਇਸ ਮੌਕੇ ਜਗਸੀਰ ਸਿੰਘ ਜੱਗਾ ਗੋਂਦਾਰਾ ਕੈਨੇਡਾ, ਮੁੱਖ ਗ੍ਰੰਥੀ ਭਾਈ ਬੁੱਧ ਸਿੰਘ ਖ਼ਾਲਸਾ, ਲਖਵੀਰ ਸਿੰਘ, ਪਰਮਜੀਤ ਸਿੰਘ, ਦਵਿੰਦਰ ਸਿੰਘ, ਲਖਵੀਰ ਸਿੰਘ, ਰਾਜਵਿੰਦਰ ਸਿੰਘ, ਲਵਪ੍ਰੀਤ ਸਿੰਘ, ਹਰਦੀਪ ਸਿੰਘ, ਜੱਸੂ ਪੇਟਰ ਆਦਿ ਹਾਜ਼ਰ ਸਨ |