27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਦਸਤਾਰ ਸਜਾਉਣ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ

Ad Position 21
No active advertisement
ਅਜੀਤ ਡੈਸਕ 07-04-2026
ਕੋਟਕਪੂਰਾ, 6 ਅਪੈ੍ਰਲ (ਮੋਹਰ ਸਿੰਘ ਗਿੱਲ)-ਦਸਤਾਰ ਸਜਾਉਣ ਦਿਵਸ ਤੇ ਖ਼ਾਲਸਾ ਪੰਥ ਦੀ ਸਾਜਨਾ ਦੇ 327ਵੇਂ ਦਿਹਾੜੇ ਨੂੰ ਸਮਰਪਿਤ ਮਹੀਨਾਵਾਰੀ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਮੁਹੱਲਾ ਹਰਨਾਮਪੁਰਾ ਵਿਖੇ ਹੋਇਆ | ਸਮਾਗਮ ਦੀ ਆਰੰਭਤਾ ਸ੍ਰੀ ਰਹਿਰਾਸ ਸਾਹਿਬ ਜੀ ਦੇ ਜਾਪ ਕਰਨ ਨਾਲ ਹੋਈ | ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਜਗੀਜਤ ਕੌਰ, ਭੁਪਿੰਦਰ ਕੌਰ, ਗੁਰਮੀਤ ਕੌਰ, ਪਰਵਿੰਦਰ ਕੌਰ, ਸੁਖਵਿੰਦਰ ਕੌਰ ਨੇ ਸੰਗਤੀ ਰੂਪ 'ਚ ਕੀਤੇ | ਇਸ ਤੋਂ ਇਲਾਵਾ ਭਾਈ ਬਲਜੀਤ ਸਿੰਘ ਅਤੇ ਪ੍ਰੀਤਮਹਿੰਦਰ ਕੌਰ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਦਾ ਰੰਗ ਭਰੋ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ਬੱਚਿਆਂ ਨੇ ਬੜਾ ਉਤਸ਼ਾਹ ਦਿਖਾਇਆ | ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ ਨੇ ਕਿਹਾ ਕਿ ਦਸਤਾਰ ਗੁਰੂਆਂ, ਪੀਰਾਂ ਤੇ ਫ਼ਕੀਰਾਂ ਦੁਆਰਾ ਦਿੱਤੀ ਬਖਸ਼ਿਸ਼ ਹੈ | ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਲਈ ਇਹ ਲਾਜ਼ਮੀ ਕਰਾਰ ਕਰ ਦਿੱਤੀ ਹੈ | ਦਸਤਾਰ ਵਾਲਾ ਵਿਅਕਤੀ ਲੱਖਾਂ 'ਚੋਂ ਵੀ ਦੂਰ ਤੋਂ ਹੀ ਪਹਿਚਾਣਿਆ ਜਾਂਦਾ ਹੇ | ਉਕਤ ਮੁਕਾਬਲੇ 'ਚ ਪ੍ਰਸਿੱਧ ਸਮਾਜ ਸੇਵੀ ਗੁਰਿੰਦਰ ਸਿੰਘ, ਲੈਕਚਰਾਰ ਬਚਨ ਸਿੰਘ, ਲੈਕਚਰਾਰ ਬਲਵਿੰਦਰ ਸਿੰਘ ਕੋਟਕਪੂਰਾ, ਬਲਕਾਰ ਸਿੰਘ ਤੇ ਜਸਮੀਤ ਸਿੰਘ ਨੇ ਬੱਚਿਆਂ ਨੂੰ ਸਨਮਾਨਿਤ ਕੀਤਾ | ਇਸ ਮੁਕਾਬਲੇ ਦੇ ਕੋਆਰਡੀਨੇਟਰ ਕਰਮਜੀਤ ਕੌਰ ਨੇ ਬੱਚਿਆਂ ਨੂੰ ਪਹਿਲਾ ਮੂਲ ਮੰਤਰ ਤੇ ਦਸ ਗੁਰੂ ਸਾਹਿਬਾਨ ਦੇ ਨਾਮ ਯਾਦ ਕਰਵਾਏ | ਇਸ ਮੌਕੇ ਲੈਕਚਰਾਰ ਗੁਰਨਾਮ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਸੰਪੂਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਲਾਅ ਕਾਲਜ 'ਚ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰੰਗ ਕਰਨ ਦੀ ਕਾਰ ਸੇਵਾ ਦਾ ਕੰਮ ਸ਼ੁਰੂ
Ad Position 24