27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਬਾਬਾ ਫ਼ਰੀਦ ਲਾਅ ਕਾਲਜ 'ਚ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 07-04-2026
ਫ਼ਰੀਦਕੋਟ, 6 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਫ਼ਰੀਦਕੋਟ ਵਿਖੇ ਇੰਟਰ ਕਾਲਜ ਮੂਟ ਕੋਰਟ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਦੀਆਂ 11 ਟੀਮਾਂ ਨੇ ਭਾਗ ਲਿਆ | ਐਡਵੋਕੇਟ ਗੁਰਜਗਪਾਲ ਸਿੰਘ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਰੀਦਕੋਟ ਤੇ ਐਡਵੋਕੇਟ ਖੁਸ਼ਪ੍ਰੀਤ ਸਿੰਘ ਬਰਾੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੈਮੀਫ਼ਾਈਨਲ ਰਾਉਂਡ 'ਚ ਇਕ ਪਾਸੇ ਡਾ. ਨਵਜੋਤ ਕੌਰ ਅਸਿਸਟੈਂਟ ਪ੍ਰੋਫੈਸਰ, ਡਾ. ਨਵਰੀਤ ਕੌਰ ਅਸਿਸਟੈਂਟ ਪ੍ਰੋਫੈਸਰ ਤੇ ਦੂਜੇ ਪਾਸੇ ਮਿਸ. ਨਿਸ਼ਾ ਅਸਿਸਟੈਂਟ ਪ੍ਰੋਫੈਸਰ, ਅਮਿਤ ਛਾਬੜਾ ਅਸਿਸਟੈਂਟ ਪ੍ਰੋਫੈਸਰ ਨੇ ਬਤੌਰ ਜੱਜ ਭੂਮਿਕਾ ਨਿਭਾਈ | ਸੈਮੀਫ਼ਾਈਨਲ 'ਚੋਂ ਕੁਆਲੀਫ਼ਾਈ ਦੋ ਟੀਮਾਂ ਦਾ ਫ਼ਾਇਨਲ ਮੁਕਾਬਲਾ ਹੋਇਆ ਜਿਸ ਵਿਚ ਮੁੱਖ ਮਹਿਮਾਨ ਐਡਵੋਕੇਟ ਗੁਰਜਗਪਾਲ ਸਿੰਘ ਤੇ ਐਡਵੋਕੇਟ ਖੁਸ਼ਪ੍ਰੀਤ ਸਿੰਘ ਬਰਾੜ ਨੇ ਜੱਜ ਦੀ ਭੂਮਿਕਾ ਨਿਭਾਈ | ਇਸ ਮੁਕਾਬਲੇ 'ਚ ਤਰਨਜੀਤ ਸਿੰਘ, ਮੁਸਕਾਨ ਸ਼ਰਮਾ ਤੇ ਗੌਤਮ ਖੂੰਗਰ ਦੀ ਟੀਮ ਜੇਤੂ ਰਹੀ ਅਤੇ ਬਲਜੀਤ ਸਿੰਘ, ਸ਼ਮਿੰਦਰ ਸਿੰਘ ਅਤੇ ਏਕਮਵੀਰ ਕੌਰ ਦੀ ਟੀਮ ਉਪ ਜੇਤੂ ਰਹੀ | ਇਸ ਮੁਕਾਬਲੇ 'ਚ ਗੁਰਲੀਨ ਕੌਰ ਬੈਸਟ ਮੂਟਰ, ਗੌਤਮ ਖੂੰਗਰ ਬੈਸਟ ਰੀਸਰਚਰ ਤੇ ਤਰਨਜੀਤ ਸਿੰਘ, ਮੁਸਕਾਨ ਸ਼ਰਮਾ ਤੇ ਗੌਤਮ ਖੂੰਗਰ ਦੀ ਟੀਮ ਨੂੰ ਬੈਸਟ ਮੈਮੋਰੀਅਲ ਦਾ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਉਪਰੰਤ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਤੇ ਪ੍ਰਤੀਯੋਗੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ | ਪ੍ਰੋਗਰਾਮ ਦੇ ਅੰਤ 'ਚ ਪਿ੍ੰਸੀਪਲ ਡਾ. ਪੰਕਜ ਕੁਮਾਰ ਗਰਗ ਨੇ ਆਏ ਹੋਏ ਮੁੱਖ ਮਹਿਮਾਨ ਦਾ ਕਾਲਜ ਵਿਖੇ ਆਉਣ 'ਤੇ ਧੰਨਵਾਦ ਕੀਤਾ ਤੇ ਜੇਤੂ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਹਰਬੰਸ ਜੱਸੀ ਮੂਟ ਇੰਚਾਰਜ, ਪਰਵਿੰਦਰ ਕੌਰ ਅਸਿਸਟੈਂਟ ਪ੍ਰੋਫੈਸਰ, ਡਾ. ਨਵਜੋਤ ਕੌਰ ਇੰਚਾਰਜ ਅਕੈਡਮਿਕ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਰਿਗੁਨ ਹੋਮੀਓ ਕਲੀਨਿਕ ਬਠਿੰਡਾ ਦੇ ਸਹਿਯੋਗ ਨਾਲ ਮੁਫ਼ਤ ਹੋਮੀਓਪੈਥੀ ਕੈਂਪ ਲਗਾਇਆ ਅਗਲੀ ਖ਼ਬਰ ਦਸਤਾਰ ਸਜਾਉਣ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24