27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਪੁਲਿਸ ਨੇ ਵੱਖ-ਵੱਖ ਮੁਕੱਦਮਿਆਂ 'ਚ ਬਰਾਮਦ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਨਸ਼ਟ ਕੀਤੇ

Ad Position 21
No active advertisement
ਅਜੀਤ ਡੈਸਕ 07-04-2026
ਫ਼ਰੀਦਕੋਟ, 6 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੰਜਾਬ 'ਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਨਾਂਅ 'ਤੇ ਚਲਾਈ ਗਈ ਮੁਹਿੰਮ ਤਹਿਤ ਪੂਰੇ ਪੰਜਾਬ ਭਰ 'ਚ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਿਲਾਂਬਰੀ ਜਗਦਲੇ ਆਈ.ਜੀ ਫ਼ਰੀਦਕੋਟ ਰੇਂਜ ਨੇ ਸੇਲ ਲਿਮਟਿਡ ਪਾਵਰ ਪਲਾਂਟ ਸੇਢਾ ਸਿੰਘ ਵਾਲਾ ਵਿਖੇ ਵੱਖ-ਵੱਖ ਮੁਕੱਦਮਿਆਂ 'ਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਵਾਉਣ ਉਪਰੰਤ ਕੀਤਾ | ਆਈ.ਜੀ ਫ਼ਰੀਦਕੋਟ ਰੇਂਜ ਦੱਸਿਆ ਕਿ ਅੱਜ ਫ਼ਰੀਦਕੋਟ ਪੁਲਿਸ ਵਲੋਂ ਪਿਛਲੇ ਸਮੇਂ ਦੌਰਾਨ ਬਰਾਮਦ 13.7 ਕਿਲੋਗ੍ਰਾਮ ਤੋਂ ਵੱਧ ਹੈਰੋਇਨ, 59 ਕਿਲੋ ਪੋਸਤ, 5000 ਦੇ ਕਰੀਬ ਨਸ਼ੀਲੀਆਂ ਗੋਲੀਆਂ/ਕੈਪਸੂਲ ਤੇ 510 ਗ੍ਰਾਮ ਆਈਸ ਡਰੱਗ ਨੂੰ ਨਸ਼ਟ ਕਰਵਾਇਆ ਗਿਆ ਹੈ, ਜੋ ਐਨ.ਡੀ.ਪੀ.ਐਸ ਐਕਟ ਦੇ 32 ਮਾਮਲਿਆਂ ਨਾਲ ਸਬੰਧਿਤ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਵਿਚ ਪੂਰੀ ਤਰ੍ਹਾਂ ਕਾਰਗਰ ਸਾਬਤ ਹੋਈ ਹੈ | ਐਸ.ਐਸ.ਪੀ ਫ਼ਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫ਼ਰੀਦਕੋਟ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੌਰਾਨ ਮਾਰਚ 2025 ਤੋਂ ਲੈ ਕੇ ਹੁਣ ਤੱਕ 1199 ਮੁਕੱਦਮੇ ਦਰਜ ਕਰਕੇ 1800 ਦੋਸ਼ੀ ਗਿ੍ਫ਼ਤਾਰ ਕੀਤੇ ਜਾ ਚੁੱਕੇ ਹਨ | ਪਿਛਲੇ 19 ਮਹੀਨਿਆਂ ਦੌਰਾਨ ਨਸ਼ਾ ਤਸਕਰਾਂ ਦੀ 9 ਕਰੋੜ ਤੋਂ ਜ਼ਿਆਦਾ ਕੀਮਤ ਦੀ ਜਾਇਦਾਦ ਸਬੰਧਿਤ ਅਥਾਰਟੀ ਪਾਸੋਂ ਮੰਨਜ਼ੂਰੀ ਹਾਸਿਲ ਕਰਨ ਉਪਰੰਤ ਫ਼ਰੀਜ ਕਰਵਾਈ ਗਈ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖਿਲਾਫ਼ ਲੜਾਈ 'ਚ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ ਤੇ ਨਸ਼ਾ ਤਸਕਰ ਜਾਂ ਸਪਲਾਇਰ ਦੀ ਜਾਣਕਾਰੀ ਸਾਂਝੀ ਕਰਨ ਕਰਨ ਲਈ ਪੰਜਾਬ ਸਰਕਾਰ ਵਲੋਂ ਜਾਰੀ ਕੀਤੀ ਗਈ ਸੇਫ਼ ਪੰਜਾਬ ਐਂਟੀ-ਡਰੱਗ ਹੈਲਪਲਾਈਨ ਦੀ ਵਰਤੋਂ ਕਰਨ, ਤੁਹਾਡੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਨਾਟਕ 'ਤੂੰ ਅਗਲਾ ਵਰਕਾ ਫੋਲ' ਦੀ ਸ਼ਾਨਦਾਰ ਪੇਸ਼ਕਾਰੀ ਅਗਲੀ ਖ਼ਬਰ ਹਰਿਗੁਨ ਹੋਮੀਓ ਕਲੀਨਿਕ ਬਠਿੰਡਾ ਦੇ ਸਹਿਯੋਗ ਨਾਲ ਮੁਫ਼ਤ ਹੋਮੀਓਪੈਥੀ ਕੈਂਪ ਲਗਾਇਆ
Ad Position 24