27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਈ ਪਰਿਵਾਰ ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 07-04-2026
ਬਾਜਾਖਾਨਾ, 6 ਅਪ੍ਰੈਲ (ਜੀਵਨ ਗਰਗ)-ਵਿਧਾਨ ਸਭਾ ਹਲਕਾ ਜੈਤੋ ਅਧੀਨ ਆਉਂਦੇ ਪਿੰਡ ਘਣੀਏ ਦੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਤੇ ਹੋਰ ਰਾਜਨੀਤਿਕ ਪਾਰਟੀਆਂ ਨੂੰ ਛੱਡ ਵਿਧਾਨ ਸਭਾ ਹਲਕਾ ਜੈਤੋ ਦੇ ਇੰਚਾਰਜ ਦਰਸ਼ਨ ਸਿੰਘ ਢਿੱਲਵਾਂ ਦੀ ਅਗਵਾਈ 'ਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਇਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ 'ਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਕਿਉਂਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ | ਇਸ ਕਰਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਵਲੋਂ ਕਾਂਗਰਸ 'ਚ ਸ਼ਾਮਿਲ ਹੋ ਕੇ ਇਸ ਦਾ ਭਰਵਾਂ ਸਾਥ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਪਿਛਲੇ ਸਮੇਂ ਦੀ ਕਾਰਗਜ਼ਾਰੀ ਨੂੰ ਦੇਖ ਚੁੱਕੇ ਹਨ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਪੰਜਾਬ ਦੇ ਭਲੇ ਦੀ ਕੋਈ ਗੱਲ ਨਹੀਂ ਕੀਤੀ | ਇਸ ਮੌਕੇ ਨਿਰਭੈ ਸਿੰਘ, ਬਲਰਾਜ ਸਿੰਘ ਭੋਲਾ ਮਹਿਰਾਜਕਾ, ਬਲਵਿੰਦਰ ਸਿੰਘ ਮਹਿਰਾਜਕਾ, ਗੁਰਦਾਸ ਸਿੰਘ, ਸੋਨੂੰ ਸਿੰਘ, ਕਰਮਜੀਤ ਸਿੰਘ, ਨਿਰਮਲ ਸਿੰਘ ਚਹਿਲ, ਬਲਵੀਰ ਸਿੰਘ, ਸੇਵਕ ਸਿੰਘ, ਬੂਟਾ ਸਿੰਘ, ਜਗਮੀਤ ਸਿੰਘ ਰਿੰਪੀ, ਸਫੀ ਖਾਨ, ਚਮਕੌਰ ਸਿੰਘ ਸਾਬਕਾ ਮੈਂਬਰ ਬਲਾਕ ਸੰਮਤੀ, ਸੁਖਮੰਦਰ ਸਿੰਘ ਨੰਬਰਦਾਰ, ਬਲਵਿੰਦਰ ਸਿੰਘ, ਜਾਲੌਰ ਸਿੰਘ, ਬੇਅੰਤ ਸਿੰਘ ਸੈਕਟਰੀ, ਸੁਖਵੀਰ ਸਿੰਘ ਮਾਨ, ਆਤਮਾ ਸਿੰਘ, ਹਰਨੇਕ ਸਿੰਘ , ਭੁਪਿੰਦਰ ਸਿੰਘ, ਜਗਜੀਤ ਸਿੰਘ ਪ੍ਰਧਾਨ, ਸੁਖਦੇਵ ਸਿੰਘ, ਕੁਲਵੰਤ ਸਿੰਘ ਪੰਚ, ਜਸਵਿੰਦਰ ਸਿੰਘ ਭਾਊ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰ ਐਸੋਸੀਏਸ਼ਨ (169) ਗਾਲਿਬ ਵਲੋਂ ਮੰਗਾਂ ਨੂੰ ਲੈ ਕੇ ਐਸ.ਡੀ.ਐਮ. ਬਾਘਾ ਪੁਰਾਣਾ ਨੂੰ ਸੌਂਪਿਆ ਮੰਗ ਪੱਤਰ <b... ਅਗਲੀ ਖ਼ਬਰ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਨਾਟਕ 'ਤੂੰ ਅਗਲਾ ਵਰਕਾ ਫੋਲ' ਦੀ ਸ਼ਾਨਦਾਰ ਪੇਸ਼ਕਾਰੀ
Ad Position 24