08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 08-04-2026
ਫ਼ਰੀਦਕੋਟ, 7 ਅਪ੍ਰੈਲ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਮੌਜੂਦ ਸਨ ਤਾਂ ਹਰਪ੍ਰੀਤ ਸਿੰਘ ਹੈਪੀ ਪੁੱਤਰ ਬੂਟਾ ਸਿੰਘ ਹਾਲ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 30 ਚਿੱਟੇ ਰੰਗ ਦੀਆਂ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆ ਬਰਾਮਦ ਕੀਤੀਆਂ ਗਈਆਂ, ਜਿਸ 'ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ.ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼ ਨਾਲ ਕਣਕ ਦੀ ਫ਼ਸਲ ਨੂੰ ਹੋਇਆ ਵੱਡਾ ਨੁਕਸਾਨ ਅਗਲੀ ਖ਼ਬਰ ਹੈਰੋਇਨ ਸਮੇਤ ਪੁਲਿਸ ਵਲੋਂ ਔਰਤ ਗਿ੍ਫ਼ਤਾਰ
Ad Position 24