08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬੇਮੌਸਮੀ ਬਾਰਿਸ਼ ਨਾਲ ਕਣਕ ਦੀ ਫ਼ਸਲ ਨੂੰ ਹੋਇਆ ਵੱਡਾ ਨੁਕਸਾਨ

Ad Position 21
No active advertisement
ਅਜੀਤ ਡੈਸਕ 08-04-2026
ਫ਼ਰੀਦਕੋਟ, 7 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਵਿਚ ਬੇਮੌਸਮੀ ਬਰਸਾਤ ਕਾਰਨ ਕਿਸਾਨਾਂ ਦੀ ਖੇਤਾਂ ਵਿਚ ਖੜੀ ਕਣਕ ਦੀ ਫ਼ਸਲ ਨੂੰ ਵੱਡੇ ਪੱਧਰ 'ਤੇ ਨੁਕਸਾਨ ਪਹੁੰਚਿਆ ਹੈ | ਭਾਵੇਂ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਪੈਸ਼ਲ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ, ਪਰ ਕਿਸਾਨ ਆਗੂਆਂ ਨੂੰ ਸਰਕਾਰ ਦੇ ਇਸ ਐਲਾਨ 'ਤੇ ਜ਼ਿਆਦਾ ਭਰੋਸਾ ਨਹੀਂ ਹੈ | ਪਿੰਡ ਪਿਪਲੀ ਵਿਖੇ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਵਾਰ ਬੇਮੌਸਮੀ ਬਾਰਿਸ਼ ਕਾਰਨ ਫ਼ਰੀਦਕੋਟ ਜ਼ਿਲ੍ਹੇ ਵਿਚ ਕਣਕ ਦੀ ਫ਼ਸਲ ਦਾ ਕਾਫ਼ੀ ਵੱਡਾ ਨੁਕਸਾਨ ਹੋਇਆ ਹੈ |
ਕਈ ਕਿਸਾਨਾਂ ਦੀ 100 ਫ਼ੀਸਦੀ ਫਸਲ ਖਰਾਬ ਹੋ ਚੁੱਕੀ ਹੈ, ਜਦਕਿ ਬਾਕੀ ਕਿਸਾਨਾਂ ਦੀ ਫ਼ਸਲ ਦੀ ਪੈਦਾਵਾਰ (ਝਾੜ) 'ਤੇ ਵੀ ਭਾਰੀ ਅਸਰ ਪਵੇਗਾ | ਪਿੰਡ ਪਿਪਲੀ ਵਿਚ ਵੀ ਵੱਡੇ ਪੱਧਰ 'ਤੇ ਨੁਕਸਾਨ ਦਰਜ ਕੀਤਾ ਗਿਆ ਹੈ | ਕਿਸਾਨਾਂ ਨੇ ਕਿਹਾ ਕਿ ਭਾਵੇਂ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ, ਪਰ ਪਿਛਲੇ ਸਮੇਂ ਵਿਚ ਉਨ੍ਹਾਂ ਨੂੰ ਯੋਗ ਮੁਆਵਜ਼ਾ ਨਹੀਂ ਮਿਲਿਆ, ਜਿਸ ਕਾਰਨ ਉਨ੍ਹਾਂ ਨੂੰ ਇਸ ਵਾਰ ਦੇ ਐਲਾਨ 'ਤੇ ਪੂਰਾ ਭਰੋਸਾ ਨਹੀਂ ਹੈ | ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵਲੋਂ ਠੋਸ ਖੇਤੀ ਨੀਤੀ ਬਣਾਈ ਜਾਵੇ | ਇਸ ਦੇ ਤਹਿਤ ਕਿਸਾਨਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਫ਼ਸਲਾਂ ਦਾ ਬੀਮਾ ਕੀਤਾ ਜਾਵੇ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ | ਇਸਦੇ ਨਾਲ ਹੀ ਖੇਤੀ ਲਈ ਜ਼ਰੂਰੀ ਸਾਧਨ ਮੁਹੱਈਆ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਐਸ.ਸੀ/ਬੀ.ਸੀ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਵਿੱਤ ਮੰਤਰੀ ਨਾਲ ਮੀਟਿੰਗ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ
Ad Position 24