ਜੈਤੋ, 7 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਐਸ.ਸੀ/ਬੀ.ਸੀ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਨੇ ਤਰੱਕੀਆਂ ਦੇ ਬੈਕਲਾਗ ਲਈ ਚੱਲ ਰਹੇ ਸੰਘਰਸ਼ ਤਹਿਤ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕੀਤੀ | ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਕੁਲਬੀਰ ਸਿੰਘ ਈਸੜੂ ਦੀ ਅਗਵਾਈ 'ਚ ਕੀਤੀ ਗਈ | ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਲਖਵਿੰਦਰ ਸਿੰਘ ਖਡਿਆਲ ਨੇ ਖਜ਼ਾਨਾ ਮੰਤਰੀ ਨਾਲ ਆਪਣੇ ਕੇਡਰ ਦੀਆਂ ਮੰਗਾਂ ਤੋਂ ਜਾਣੂੰ ਕਰਵਾਇਆ ਗਿਆ | ਜਿਵੇਂ ਕਿ ਮੰਗਾਂ ਮਲਟੀਪਰਪਜ਼ ਹੈਲਥ ਵਰਕਰ (ਮੇਲ) ਦੀਆਂ ਤਰੱਕੀਆਂ ਵਿਚ ਸਿਹਤ ਵਿਭਾਗ ਵਲੋਂ ਰਾਖਵਾਂਕਰਨ ਨੀਤੀ ਨੂੰ ਲਾਗੂ ਨਾ ਕਰਨਾ ਤੇ ਵਿਭਾਗਾਂ ਵਿਚ ਰੋਸਟਰ ਰਜਿਸਟਰਾਂ ਨੂੰ ਈ-ਪੋਰਟਲ 'ਤੇ ਅਪਲੋਡ ਕਰਨ ਸਬੰਧੀ ਗੱਲਬਾਤ ਕੀਤੀ ਗਈ | ਜਥੇਬੰਦੀ ਦੇ ਸੂਬਾ ਆਗੂ ਯਾਦਵਿੰਦਰ ਸਿੰਘ ਰੱਤੂ ਨੇ ਦੱਸਿਆ ਗਿਆ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਜਥੇਬੰਦੀ ਦੀਆਂ ਮੰਗਾਂ ਪ੍ਰਤੀ ਹਾਂ-ਪੱਖੀ ਹੁੰਗਾਰਾ ਦਿੱਤਾ ਗਿਆ ਹੈ ਤੇ ਜਲਦ ਹੀ ਜਥੇਬੰਦੀ ਦੀ ਮੀਟਿੰਗ ਡਾ. ਬਲਜੀਤ ਕੌਰ (ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ) ਨਾਲ ਮੀਟਿੰਗ ਕਰਵਾ ਕੇ ਜਥੇਬੰਦੀ ਦੀਆਂ ਮੰਗਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਤਾਂ ਜੋ ਕਿਸੇ ਵੀ ਵਰਗ ਦੇ ਮੁਲਾਜ਼ਮਾਂ ਦੇ ਸੰਵਿਧਾਨਕ ਹੱਕਾਂ 'ਤੇ ਡਾਕਾ ਨਾ ਵੱਜ ਸਕੇ ਤੇ ਸਭ ਵਰਗ ਦੀਆਂ ਸਮੇਂ-ਸਿਰ ਤਰੱਕੀਆਂ ਹੋ ਸਕਣ | ਇਸ ਮੌਕੇ ਜਥੇਬੰਦੀ ਦੇ ਚੇਅਰਮੈਨ ਜਸਪਾਲ ਸਿੰਘ ਜਗੇੜਾ ਹੈਲਥ ਇੰਸਪੈਕਟਰ, ਬਲਜੀਤ ਸਿੰਘ ਹੈਲਥ ਇੰਸਪੈਕਟਰ, ਗੁਰਪ੍ਰੀਤ ਸਿੰਘ ਈ.ਸੀ, ਹਰਪ੍ਰੀਤ ਸਿੰਘ ਸਰਾਭਾ, ਗੁਰਜੰਟ ਸਿੰਘ ਪਟਿਆਲਾ, ਨਰਿੰਦਰ ਮਾਨ ਮੁਹਾਲੀ, ਹਰਮਿੰਦਰ ਸਿੰਘ ਭਾਗਸਰ, ਮਨਜੀਤ ਸਿੰਘ ਲੱਡਾ ਅਤੇ ਜਗਮੇਲ ਸਿੰਘ ਤੁੰਗਾਂ ਆਦਿ ਮੌਜੂਦ ਸਨ |