08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਠਿੰਡਾ ਪੀ.ਆਰ.ਟੀ.ਸੀ. ਡੀਪੂ 'ਚ ਵਿਜੀਲੈਂਸ ਦੀ ਵੱਡੀ ਕਾਰਵਾਈ

Ad Position 21
No active advertisement
ਅਜੀਤ ਡੈਸਕ 08-04-2026
• ਰਿਸ਼ਵਤ ਲੈਂਦੇ ਕੰਡੈਕਟਰ ਕਾਬੂ • ਮਨਪਸੰਦ ਰੂਟ ਦਿਵਾਉਣ ਦੇ ਨਾਂਅ 'ਤੇ 20,000 ਰੁਪਏ ਦੀ ਮੰਗ
ਬਠਿੰਡਾ, 7 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਦੇ ਪੀਆਰਟੀਸੀ ਡਿੱਪੂ 'ਚ ਰਿਸ਼ਵਤਖ਼ੋਰੀ ਦਾ ਮਾਮਲਾ ਸਾਹਮਣੇ ਆਉਣ ਦੇ ਬਾਅਦ ਵਿਜੀਲੈਂਸ ਬਿਉਰੋ ਨੇ ਵੱਡੀ ਕਾਰਵਾਈ ਕਰਦੇ ਹੋਏ ਇਕ ਕੰਡੈਕਟਰ ਨੂੰ ਰੰਗੀ ਹੱਥੀਂ ਕਾਬੂ ਕੀਤਾ ਹੈ | ਕਥਿਤ ਦੋਸ਼ੀ ਦੀ ਪਹਿਚਾਣ ਨਰਿੰਦਰ ਸਿੰਘ ਵਜੋਂ ਹੋਈ ਹੈ, ਜੋ ਡਿੱਪੂ ਵਿਚ ਕੰਡੈਕਟਰ ਦੇ ਤੌਰ 'ਤੇ ਤਾਇਨਾਤ ਹੈ | ਮਿਲੀ ਜਾਣਕਾਰੀ ਅਨੁਸਾਰ ਪੀ.ਆਰ.ਟੀ.ਸੀ. ਦੇ ਡਰਾਈਵਰ ਸੁਖਰਾਜ ਸਿੰਘ ਨੇ ਵਿਜੀਲੈਂਸ ਬਿਉਰੋ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਨਪਸੰਦ ਰੂਟ ਦੇਣ ਦੇ ਬਦਲੇ ਰੁਪਇਆ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਕੁਝ ਕਰਮਚਾਰੀ ਉਸ ਨੂੰ ਪ੍ਰੇਸ਼ਾਨ ਕਰ ਰਹੇ ਹਨ | ਸ਼ਿਕਾਇਤ ਵਿਚ ਕਥਿਤ ਅਰੋਪ ਲਗਾਇਆ ਗਿਆ ਕਿ ਕੰਡੈਕਟਰ ਨਰਿੰਦਰ ਸਿੰਘ ਨੇ ਉਸ ਤੋਂ 20 ਹਜਾਰ ਰੁਪਏ ਰਿਸ਼ਵਤ ਮੰਗੀ ਸੀ | ਵਿਜੀਲੈਂਸ ਅਧਿਕਾਰੀਆਂ ਅਨੁਸਾਰ ਸ਼ਿਕਾਇਤ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਰਿਸ਼ਵਤ ਦੀ ਮੰਗ ਇਕ ਸਰਕਾਰੀ ਮੁਲਾਜ਼ਮ ਵਲੋਂ ਕਰਵਾਈ ਜਾ ਰਹੀ ਹੈ | ਉਸ ਨੇ ਸ਼ਿਕਾਇਤ ਕਰਤਾ ਨੂੰ ਕਿਹਾ ਕਿ ਮੇਰਾ ਆਦਮੀ ਅੰਦਰ ਹੈ, ਉਸ ਨੂੰ ਰੁਪਏ ਦੇ ਦਿਓ | ਜਿਸ ਤੋਂ ਬਾਅਦ ਰੁਪਏ ਦਾ ਹੱਲ ਕੀਤਾ ਗਿਆ | ਸ਼ਿਕਾਇਤ ਮਿਲਣ ਦੇ ਬਾਅਦ ਵਿਜੀਲੈਂਸ ਬਿਉਰੋ ਬਠਿੰਡਾ ਦੀ ਟੀਮ ਨੇ ਯੋਜਨਾ ਬਣਾ ਕੇ ਟਰੈਪ ਲਗਾਇਆ | ਜਦੋਂ ਕਥਿਤ ਦੋਸ਼ੀ ਨਰਿੰਦਰ ਸਿੰਘ ਨੇ 20 ਹਜਾਰ ਰੁਪਏ ਦੀ ਰਿਸ਼ਵਤ ਲਈ ਤਾਂ ਉਸ ਨੂੰ ਵਿਜੀਲੈਂਸ ਦੀ ਟੀਮ ਨੇ ਰੰਗੇ ਹੱਥੀਂ ਫੜ ਲਿਆ | ਗਿ੍ਫ਼ਤਾਰੀ ਉਪਰੰਤ ਵਿਜੀਲੈਂਸ ਵਿਭਾਗ ਬਠਿੰਡਾ ਨੇ ਕਥਿਤ ਦੋਸ਼ੀ ਦੇ ਖ਼ਿਲਾਫ਼ ਭਿ੍ਸ਼ਟਾਚਾਰ ਦਾ ਮਾਮਲਾ ਦਰਜ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਵਿਚ ਵਿਜੀਲੈਂਸ ਵਿਭਾਗ ਦੇ ਏ.ਐਸ.ਆਈ. ਰੇਸ਼ਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਰਿਸ਼ਵਤ ਲੈਣ ਦੇ ਮਾਮਲੇ 'ਚ ਨਰਿੰਦਰ ਸਿੰਘ ਨੂੰ ਗਿ੍ਫਤਾਰ ਕੀਤਾ ਗਿਆ ਹੈ, ਜਾਂਚ ਦੌਰਾਨ ਇਸ ਮਾਮਲੇ ਵਿਚ ਕੁਝ ਹੋਰ ਕਰਮਚਾਰੀਆਂ ਦੀ ਭੂਮਿਕਾ ਵੀ ਸਾਹਮਣੇ ਆਈ ਹੈ | ਸਬੂਤ ਮਿਲਣ ਉਪਰੰਤ ਇਸ ਕੇਸ ਵਿਚ ਨਾਮਜ਼ਦ ਕਰਕੇ ਗਿ੍ਫ਼ਤਾਰ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬੀ.ਏ. ਭਾਗ ਪਹਿਲਾ ਦੇ ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਐਸ.ਸੀ/ਬੀ.ਸੀ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਵਿੱਤ ਮੰਤਰੀ ਨਾਲ ਮੀਟਿੰਗ
Ad Position 24