08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਹੈਰੋਇਨ ਸਮੇਤ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 08-04-2026
ਫ਼ਰੀਦਕੋਟ, 7 ਅਪ੍ਰੈਲ (ਸਰਬਜੀਤ ਸਿੰਘ)–ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਕੋਟਕਪੂਰਾ ਰੋਡ 'ਤੇ ਨਾਕਾਬੰਦੀ ਦੌਰਾਨ ਨਸ਼ੀਲੇ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੋਟਕਪੂਰਾ ਰੋਡ 'ਤੇ ਸ਼ੂਗਰ ਮਿੱਲ ਮੌਜੂਦ ਸਨ ਤਾਂ ਮਨਪ੍ਰੀਤ ਸਿੰਘ ਉਰਫ਼ ਕਪਿਲ ਪੁੱਤਰ ਗੁਰਦੇਵ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 5 ਗ੍ਰਾਮ ਹੈਰੋਇਨ ਸਮੇਤ ਮੌਮੀ ਲਿਫ਼ਾਫ਼ਾ ਬਰਾਮਦ ਕੀਤਾ ਗਿਆ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਭਲਕੇ ਪਿੰਡ ਸੇਵੇਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾਣਗੀਆਂ ਅਗਲੀ ਖ਼ਬਰ É'ਆਪ' ਸਰਕਾਰ ਆਪਣੇ ਵਾਅਦੇ ਅਨੁਸਾਰ 4 ਸਾਲਾਂ ਦੇ ਪੈਸੇ ਮਹਿਲਾਵਾਂ ਨੂੰ ਦੇਵੇ-ਬੱਬੂ ਬਰਾੜ
Ad Position 24