ਬੁਢਲਾਡਾ (ਮਾਨਸਾ), 7 ਅਪ੍ਰੈਲ (ਬਲਵਿੰਦਰ ਸਿੰਘ ਧਾਲੀਵਾਲ/ਸੁਨੀਲ ਮਨਚੰਦਾ/ਸਵਰਨ ਸਿੰਘ ਰਾਹੀ)-ਪੰਜਾਬ 'ਚ ਗੜੇਮਾਰੀ ਨਾਲ 1 ਲੱਖ 25 ਹਜ਼ਾਰ ਏਕੜ ਫ਼ਸਲ ਤਬਾਹ ਹੋ ਗਈ ਹੈ ਪਰ ਰਾਜ ਸਰਕਾਰ ਕਿਸਾਨਾਂ ਦੀ ਬਾਂਹ ਫੜਨ ਲਈ ਅੱਗੇ ਨਹੀਂ ਆ ਰਹੀ ਹੈ | ਇਹ ਦੋਸ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 'ਪੰਜਾਬ ਬਚਾਓ' ਮੁਹਿੰਮ ਤਹਿਤ ਬੁਢਲਾਡਾ ਹਲਕੇ ਦੀ ਰੈਲੀ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਗਾਏ | ਉਨ੍ਹਾਂ ਨਾਲ ਹੀ ਦੱਸਿਆ ਕਿ ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਮਦਦ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਤੈਅ ਕਰੇਗਾ, ਜਿਸ ਦੇ ਮੱਦੇਨਜ਼ਰ ਪਾਰਟੀ ਦੇ ਹਲਕਾ ਇੰਚਾਰਜਾਂ ਦੀ 8 ਅਪ੍ਰੈਲ ਨੂੰ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਮੀਟਿੰਗ ਬੁਲਾਈ ਗਈ ਹੈ | ਉਨ੍ਹਾਂ ਦੱਸਿਆ ਕਿ ਦਲ ਵਲੋਂ ਕਿਸਾਨਾਂ ਨੂੰ ਕਣਕ ਦੇ ਨਾਲ ਨਾਲ ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ ਪ੍ਰਦਾਨ ਕਰਨ ਦੇ ਨਾਲ ਹੀ ਹਰ ਮਦਦ ਕੀਤੀ ਜਾਵੇਗਾ ਜਦਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਗੁਜਰਾਤ ਵਿਚ ਝੂਠ ਬੋਲ ਰਹੇ ਹਨ ਕਿ ਆਪ ਸਰਕਾਰ ਨੇ ਪਿਛਲੇ ਸਾਲ ਆਏ ਹੜ੍ਹਾਂ ਦੇ ਮਹੀਨੇ ਦੇ ਅੰਦਰ-ਅੰਦਰ ਪੰਜਾਬ ਦੇ ਕਿਸਾਨਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇ ਦਿੱਤਾ ਹੈ | ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਸ: ਬਾਦਲ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਮੌਕੇ ਹੀ ਹੋਇਆ ਹੈ | ਉਨ੍ਹਾਂ ਆਖਿਆ ਕਿ ਰਾਜ ਭਰ 'ਚ ਰੈਲੀਆਂ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ 2027 'ਚ ਅਕਾਲੀ ਦਲ ਦੀ ਸਰਕਾਰ ਬਣੇਗੀ | ਉਨ੍ਹਾਂ ਕਿਹਾ ਕਿ ਭਾਵੇਂ ਇਹ ਸਪਸ਼ਟ ਹੈ ਕਿ ਆਪ ਦੇ 2014 ਵਿਚ ਪੰਜਾਬ ਵਿਚ ਦਾਖ਼ਲੇ ਤੋਂ ਬਾਅਦ ਹੀ ਬੇਅਦਬੀ ਦੀਆਂ ਘਟਨਾਵਾਂ ਸ਼ੁਰੂ ਹੋਈਆਂ ਪਰ ਮੁੱਖ ਮੰਤਰੀ ਕਹਿੰਦੇ ਹਨ ਕਿ ਮੈਂ ਬੇਅਦਬੀਆਂ ਦਾ ਦੋਸ਼ੀ ਹਾਂ | ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੈ ਤਾਂ ਫਿਰ ਸਰਕਾਰ ਮੇਰੇ ਖਿਲਾਫ ਮੁਕੱਦਮਾ ਕਿਉਂ ਨਹੀਂ ਦਰਜ ਕਰਦੀ? ਸ: ਬਾਦਲ ਨੇ ਦੱਸਿਆ ਕਿ ਕਿਵੇਂ ਆਪ ਤੇ ਕਾਂਗਰਸ ਰਲ ਕੇ ਸੂਬੇ ਵਿਚ ਅਕਾਲੀ ਦਲ ਦਾ ਤੂਫ਼ਾਨ ਰੋਕਣ ਵਾਸਤੇ ਯਤਨਸ਼ੀਲ ਹਨ | ਉਨ੍ਹਾਂ ਕਿਹਾ ਕਿ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਬੋਲੀ ਬੋਲ ਰਹੇ ਹਨ | ਸਾਬਕਾ ਉਪ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਮਾਨਸਾ ਵਿਚ ਏਮਜ਼ ਦੇ ਪੱਧਰ ਦਾ ਹਸਪਤਾਲ ਸਥਾਪਿਤ ਕਰਨ ਦੇ ਨਾਲ ਹੀ ਵੈਟਰਨਰੀ ਕਾਲਜ ਵੀ ਖੋਲਿ੍ਹਆ ਜਾਵੇਗਾ | ਰੈਲੀ ਨੂੰ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ, ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ, ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਸ਼ੋ੍ਰਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਬਾਬਾ ਬੂਟਾ ਸਿੰਘ ਗੁਰਥੜੀ, ਬਲਵੀਰ ਸਿੰਘ ਬੀਰੋਕੇ, ਜਤਿੰਦਰ ਸਿੰਘ ਸੋਢੀ, ਠੇਕੇਦਾਰ ਗੁਰਪਾਲ ਸਿੰਘ, ਬੱਲਮ ਸਿੰਘ ਕਲੀਪੁਰ, ਕਰਮਜੀਤ ਕੌਰ ਸਮਾਓਾ, ਸੁਖਵਿੰਦਰ ਕੌਰ ਸੁੱਖੀ, ਅਮਰਜੀਤ ਸਿੰਘ ਕੁਲਾਣਾ, ਹਰਮੇਲ ਸਿੰਘ ਕਲੀਪੁਰ, ਹਰਿੰਦਰ ਸਿੰਘ ਸਾਹਨੀ, ਸ਼ਾਮ ਲਾਲ ਧਲੇਵਾਂ, ਸ਼ਹਿਰੀ ਪ੍ਰਧਾਨ ਕਰਮਜੀਤ ਸਿੰਘ ਮਾਘੀ, ਜਥੇਦਾਰ ਤਾਰਾ ਸਿੰਘ ਵਿਰਦੀ, ਬਲਵਿੰਦਰ ਸਿੰਘ ਹਾਕਮਵਾਲਾ, ਜਥੇਦਾਰ ਮਹਿੰਦਰ ਸਿੰਘ ਸੈਦੇਵਾਲਾ, ਰਜਿੰਦਰ ਸਿੰਘ ਝੰਡਾ, ਰੰਗੀ ਸਿੰਘ ਖਾਰਾ, ਜਗਜੀਤ ਸਿੰਘ ਗੋਬਿੰਦਪੁਰਾ, ਨਛੱਤਰ ਸਿੰਘ ਸੰਧੂ, ਜਗਤਾਰ ਸਿੰਘ ਗੁਰਨੇ ਕਲਾਂ, ਤਨਜੋਤ ਸਿੰਘ ਸਾਹਨੀ, ਜਸਵੀਰ ਸਿੰਘ ਜੱਸੀ, ਚਰਨਜੀਤ ਸਿੰਘ ਝਲਬੂਟੀ, ਗੁਰਵਿੰਦਰ ਸਿੰਘ ਸੋਨੂੰ, ਰਮਨਦੀਪ ਸਿੰਘ ਗੁੜੱਦੀ, ਸੁਖਪਾਲ ਸਿੰਘ ਬਰ੍ਹੇ, ਹੰਸ ਰਾਜ ਅਹਿਮਦਪੁਰ, ਹਾਕਮ ਸਿੰਘ ਜੱਸਲ, ਸੁਰਜੀਤ ਸਿੰਘ ਟੀਟਾ ਆਦਿ ਹਾਜ਼ਰ ਸਨ |